GTA News Media

Top Info Bar
22.1°C Toronto Loading date...
Punjab

ਅੰਬਾਲਾ ਪੁਲਿਸ ਨੇ ਕਿਸਾਨਾਂ ’ਤੇ NSA ਲਾਉਣ ਦਾ ਫ਼ੈਸਲਾ ਲਿਆ ਵਾਪਸ

ਅੰਬਾਲਾ ਪੁਲਿਸ ਨੇ ਕਿਸਾਨਾਂ ’ਤੇ NSA ਲਾਉਣ ਦਾ ਫ਼ੈਸਲਾ ਲਿਆ ਵਾਪਸ
Share this post via:

ਅੰਬਾਲਾ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਨੈਸ਼ਨਲ ਸਕਿਓਰਿਟੀ ਐਕਟ (NSA) ਲਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ। ਇਕ ਟਵੀਟ ਵਿਚ ਅੰਬਾਲਾ ਦੇ ਆਈ ਜੀ ਸਿਬਾਸ਼ ਕਬੀਰਾਜ  ਨੇ ਇਹ ਪ੍ਰਗਟਾਵਾ ਕੀਤਾ ਹੈ।

ਬੀਤੇ ਦਿਨ ਅੰਬਾਲਾ ਪੁਲਿਸ ਵਲੋਂ ਇਕ ਅਧਿਕਾਰਤ ਬਿਆਨ ਵੀ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਅੰਬਾਲਾ ਪੁਲਿਸ ਨੇ ਕਿਹਾ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡ ਤੋੜਣ ਲਈ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਨੈਸ਼ਨਲ ਸਕਿਓਰਿਟੀ ਐਕਟ (NSA) ਲਾਉਣ ਦਾ ਫ਼ੈਸਲਾ ਲਿਆ ਸੀ ।