GTA News Media

Top Info Bar
22.1°C Toronto Loading date...
Crime Punjab

ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਤੇ ਸਾਥੀ ਲਵਪ੍ਰੀਤ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ

ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਤੇ ਸਾਥੀ ਲਵਪ੍ਰੀਤ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ
Share this post via:

ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਨੂੰ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ। ਦੋ ਦਿਨਾਂ ਦੇ ਰਿਮਾਂਡ ਮਗਰੋਂ, ਕੋਰਟ ਨੇ ਉਨ੍ਹਾਂ ਦੋਨਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਕੀਤਾ।

ਫਿਲੌਰ ਪੁਲਸ ਨੇ ਇਹ ਕਾਰਵਾਈ ਕੀਤੀ ਅਤੇ ਹਰਪ੍ਰੀਤ ਤੇ ਲਵਪ੍ਰੀਤ ਨੂੰ ਅਦਾਲਤ ਅੱਗੇ ਪੇਸ਼ ਕੀਤਾ। ਫਿਲੌਰ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 14 ਦਿਨਾਂ ਲਈ ਜੂਡੀਸ਼ੀਅਲ ਕਸਟਡੀ ਵਿੱਚ ਰੱਖਣ ਦੇ ਨਿਰਦੇਸ਼ ਮਿਲੇ ਹਨ।

ਇਹ ਦੱਸਿਆ ਜਾ ਰਿਹਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਨੂੰ ਫਿਲੌਰ ਨੇੜੇ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਜਲੰਧਰ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਨੇ ਜਾਣਕਾਰੀ ਦਿਤੀ ਕਿ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ‘ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐੱਸ. ਐੱਸ. ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਗਸ਼ਤ ਦੌਰਾਨ ਫਿਲੌਰ ਵਿੱਚ ਪੁਲਸ ਨੇ ਇਕ ਸ਼ੱਕੀ ਗੱਡੀ ਦੀ ਤਲਾਸ਼ੀ ਲਈ ਸੀ। ਗੱਡੀ ਦੇ ਕਾਲੇ ਸ਼ੀਸ਼ੇ ਦੇ ਆਧਾਰ ‘ਤੇ ਤਲਾਸ਼ੀ ਲਈ ਗਈ, ਜਿਸ ‘ਚੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਕਾਰਵਾਈ ਦੌਰਾਨ ਲਵਪ੍ਰੀਤ ਅਤੇ ਹਰਪ੍ਰੀਤ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ, ਤੋਲਣ ਵਾਲਾ ਸਕੇਲ, ਅਤੇ ਹੋਰ ਸੰਦ ਬਰਾਮਦ ਕੀਤੇ ਗਏ।