GTA News Media

Top Info Bar
22.1°C Toronto Loading date...
Punjab

ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਨੂੰ ਭੇਜਿਆ ਅਸਾਮ ਦੀ ਡਿਬਰੂਗੜ੍ਹ ਜੇਲ੍ਹ

ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਨੂੰ ਭੇਜਿਆ ਅਸਾਮ ਦੀ ਡਿਬਰੂਗੜ੍ਹ ਜੇਲ੍ਹ
Share this post via:

ਅਮ੍ਰਿਤਪਾਲ ਦੇ ਸਭ ਤੋਂ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਰਿਹਾ ਹੈ। ਸਵੇਰੇ 4.50 ਵਜੇ ਪੁਲਿਸ ਪਪਲਪ੍ਰੀਤ ਨੂੰ ਲੈ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਉਸਦੀ ਫਲਾਈਟ ਸਵੇਰੇ 5.45 ਵਜੇ ਅਸਾਮ ਲਈ ਰਵਾਨਾ ਹੋਈ। ਪਪਲਪ੍ਰੀਤ ਸਿੰਘ ਨੂੰ ਬੀਤੇ ਦਿਨ ਅੰਮ੍ਰਿਤਸਰ ਦੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵੱਲੋ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਪਪਲਪ੍ਰੀਤ ਖਿਲਾਫ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਮਾਮਲਾ ਦਰਜ ਕੀਤਾ ਹੈ।

ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਪਪਲਪ੍ਰੀਤ ਸਿੰਘ ਨੇ ਕਿਹਾ ਕਿ ‘ਮੈਂ ਚੜ੍ਹਦੀਕਲਾ ਵਿੱਚ ਹਾਂ’ ਅਤੇ ਉਸ ਨੂੰ ਪੁਲਿਸ ਨੇ ਬੀਤੇ ਦਿਨ ਕਥੂਨੰਗਲ ਤੋਂ ਹੀ ਗ੍ਰਿਫਤਾਰ ਕੀਤਾ ਸੀ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਪਪਲਪ੍ਰੀਤ ਦੇ ਕੋਲੋਂ ਹੁਣ ਅੰਮ੍ਰਿਤਪਾਲ ਦੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦੇ ਸੀਨੀਅਰ ਅਫ਼ਸਰਾਂ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਅੰਮ੍ਰਿਤਪਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।