GTA News Media

Top Info Bar
22.1°C Toronto Loading date...
Punjab

ਅੰਮ੍ਰਿਤਪਾਲ ਨੂੰ ਕੀਤਾ ਗਿਆ ਨਜ਼ਰਬੰਦ,ਪੰਜਾਬ ‘ਚ ਮਾਹੌਲ ਖਰਾਬ ਹੋਣ ਦੇ ਆਸਾਰ

ਅੰਮ੍ਰਿਤਪਾਲ ਨੂੰ ਕੀਤਾ ਗਿਆ ਨਜ਼ਰਬੰਦ,ਪੰਜਾਬ ‘ਚ ਮਾਹੌਲ ਖਰਾਬ ਹੋਣ ਦੇ ਆਸਾਰ
Share this post via:

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ‘ਚ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ‘ਚ ਮਾਹੌਲ ਕਾਫੀ ਤਣਾਅੂਰਨ ਬਣਿਆ ਹੋਇਆ ਹੈ, ਜਿਸਦੇ ਚਲਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਨਜਰਬੰਦ ਕਰ ਲਿਆ ਹੈ।

ਇੱਕ ਵੀਡੀਓ ‘ਚ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜਿਲੇ ਦੇ ਪਿੰਡ ਸਿੰਘਾਵਾਲਾ ਵਿਖੇ ਘਰ ‘ਚ ਨਜਰਬੰਦ ਕੀਤਾ ਹੋਇਆ ਹੈ, ਜਿੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਘਰ ਵਿੱਚ ਨਜ਼ਰਬੰਦ ਰਹੇ ਅਤੇ ਜਲੰਧਰ ਸਮਾਗਮ ਵਿੱਚ ਨਾ ਜਾਣ ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ।ਪੁਲਿਸ ਨੇ ਸੁਧੀਰ ਸੂਰੀ ਦੇ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਸੰਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਕੁਝ ਸਮੇਂ ਬਾਅਦ ਮੁਲਜ਼ਮ ਸੰਦੀਪ ਦੀ ਅੰਮ੍ਰਿਤਪਾਲ ਸਿੰਘ ਨਾਲ ਇੱਕ ਵੀਡੀਓ ਸਾਹਮਣੇ ਆਈ ਹੈ।

ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਇਸ ਮਾਮਲੇ ‘ਚ ਭਾਈ ਅੰਮ੍ਰਿਤਪਾਲ ਸਿੰਘ ਦਾ ਨਾਂ ਵਾਰ-ਵਾਰ ਸਾਹਮਣੇ ਆ ਰਿਹਾ ਹੈ। ਦੋਸ਼ੀ ਸੰਦੀਪ ਸੈਂਡੀ ਦੀ ਕਾਰ ‘ਤੇ ‘ਵਾਰਿਸ ਪੰਜਾਬ ਦੇ’ ਦਾ ਸਟਿੱਕਰ ਵੀ ਲੱਗਾ ਹੋਇਆ ਸੀ।