GTA News Media

Top Info Bar
22.1°C Toronto Loading date...
Punjab

ਅੰਮ੍ਰਿਤਪਾਲ ਸਿੰਘ ਨੇ ਹਲਫ਼ ਲੈਣ ਮਗਰੋਂ ਮਾਤਾ ਬਲਵਿੰਦਰ ਕੌਰ ਦਾ ਬਿਆਨ ਵਾਇਰਲ, ਮਾਮਲੇ ‘ਤੇ ਦਿੱਤੀ ਸਫਾਈ

ਅੰਮ੍ਰਿਤਪਾਲ ਸਿੰਘ ਨੇ ਹਲਫ਼ ਲੈਣ ਮਗਰੋਂ ਮਾਤਾ ਬਲਵਿੰਦਰ ਕੌਰ ਦਾ ਬਿਆਨ ਵਾਇਰਲ, ਮਾਮਲੇ ‘ਤੇ ਦਿੱਤੀ ਸਫਾਈ
Share this post via:

ਪੰਜਾਬ ਦੇ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪਿਛਲੇ ਸ਼ੁਕਰਵਾਰ ਨੂੰ MP ਅਹੁਦੇ ਲਈ ਹਲਫ਼ ਲੈ ਲਿਆ। ਉਨ੍ਹਾਂ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਫੌਜੀ ਜਹਾਜ਼ ਵਿਚ ਸਖਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ ਸੀ।

ਮਾਤਾ ਬਲਵਿੰਦਰ ਕੌਰ ਦਾ ਬਿਆਨ ਵਾਇਰਲ

ਇਸ ਦੌਰਾਨ, ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਦਾ ਇਕ ਬਿਆਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ। ਪੱਤਰਕਾਰ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਾਲਿਸਤਾਨੀ ਨਹੀਂ ਹੈ। ਉਨ੍ਹਾਂ ਦੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਕਰਕੇ ਸਮਰਥਕ ਕਾਫੀ ਖੁਸ਼ ਹਨ। ਮਾਤਾ ਜੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਅੰਮ੍ਰਿਤਪਾਲ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ।

ਅੰਮ੍ਰਿਤਪਾਲ ਸਿੰਘ ਦੀ ਪ੍ਰਤੀਕ੍ਰਿਆ

ਅੰਮ੍ਰਿਤਪਾਲ ਸਿੰਘ ਨੇ ਇਸ ਬਿਆਨ ਉਤੇ ਸਖਤ ਇਤਰਾਜ਼ ਜਤਾਇਆ। ਉਨ੍ਹਾਂ ਦੀ ਟੀਮ ਨੇ ਟਵੀਟ ਕਰਦਿਆਂ ਕਿਹਾ, “ਕੱਲ੍ਹ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਅੱਜ ਮੈਨੂੰ ਪਤਾ ਲੱਗਾ ਤਾਂ ਮੇਰਾ ਮਨ ਬਹੁਤ ਦੁਖੀ ਹੋਇਆ। ਬੇਸ਼ੱਕ ਮੈਨੂੰ ਇਹ ਯਕੀਨ ਹੈ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ ਦਿੱਤਾ ਗਿਆ, ਪਰ ਫਿਰ ਵੀ ਅਜਿਹਾ ਬਿਆਨ ਮੇਰੇ ਪਰਿਵਾਰ ਜਾਂ ਕਿਸੇ ਵੀ ਉਸ ਸ਼ਖਸ ਵੱਲੋਂ ਜੋ ਮੇਰੀ ਹਮਾਇਤ ਕਰਦਾ ਹੈ, ਉਸ ਵੱਲੋਂ ਨਹੀਂ ਆਉਣਾ ਚਾਹੀਦਾ।”

ਮਾਤਾ ਬਲਵਿੰਦਰ ਕੌਰ ਦੀ ਸਫਾਈ

ਹੁਣ ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਵੀ ਇਸ ਬਿਆਨ ‘ਤੇ ਸਫਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦਾ ਟਵੀਟ

 

ਅੰਮ੍ਰਿਤਪਾਲ ਸਿੰਘ ਨੇ ਆਪਣੇ ਟਵੀਟ ਵਿੱਚ ਬੇਅੰਤ ਮਿਸਾਲ ਦਿੰਦਿਆਂ ਕਿਹਾ, “ਇਸ ਗੱਲ ਤੇ ਇਤਿਹਾਸ ਦਾ ਉਹ ਵਾਕਿਆ ਬਹੁਤ ਢੁਕਵਾਂ ਬੈਠਦਾ ਹੈ ਜਿੱਥੇ ਬੰਦਾ ਸਿੰਘ ਬਹਾਦਰ ਦੇ ਨਾਲ ਦੇ ਸਿੰਘਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਸੀ। ਇੱਕ 14 ਸਾਲ ਦੇ ਨੌਜਵਾਨ ਦੀ ਮਾਂ ਨੇ ਉਸ ਨੂੰ ਬਚਾਉਣ ਲਈ ਕਿਹਾ ਕਿ ਇਹ ਸਿੱਖ ਨਹੀਂ। ਉਸ ਨੌਜਵਾਨ ਨੇ ਅੱਗੋਂ ਕਿਹਾ ਕਿ ਜੇ ਇਹ ਔਰਤ ਕਹਿੰਦੀ ਹੈ ਕਿ ਮੈਂ ਗੁਰੂ ਦਾ ਸਿੱਖ ਨਹੀਂ ਤਾਂ ਇਹ ਮੇਰੀ ਮਾਂ ਨਹੀਂ। ਬੇਸ਼ੱਕ ਇਹ ਉਦਾਹਰਣ ਇਸ ਘਟਨਾ ਵਾਸਤੇ ਬੇਹੱਦ ਸਖਤ ਹੈ, ਪਰ ਸਿਧਾਂਤਕ ਪੱਖ ਤੋਂ ਇਹ ਗੱਲ ਸਮਝਣ ਵਾਲੀ ਹੈ। ਮੈਂ ਆਪਣੇ ਪਰਿਵਾਰ ਨੂੰ ਇਸ ਗੱਲ ਦੀ ਤਾੜਨਾ ਕਰਦਾ ਹਾਂ। ਕਦੇ ਵੀ ਸਿੱਖ ਰਾਜ ਉੱਤੇ ਸਮਝੌਤਾ ਕਰਨ ਬਾਰੇ ਸੋਚਣਾ ਵੀ ਗਵਾਰਾ ਨਹੀਂ ਹੈ। ਕਹਿਣਾ ਤਾਂ ਦੂਰ ਦੀ ਗੱਲ ਹੈ ਅਤੇ ਅੱਗੇ ਤੋਂ ਸੰਗਤੀ ਰੂਪ ਵਿੱਚ ਵਿਚਰਦਿਆਂ ਬੋਲਦਿਆਂ ਅਜਿਹੀ ਕੁਤਾਹੀ ਨਹੀਂ ਹੋਣੀ ਚਾਹੀਦੀ।”