GTA News Media

Top Info Bar
22.1°C Toronto Loading date...
Punjab

ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਹੋਇਆ ਵੱਡਾ ਧਮਾਕਾ

ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਹੋਇਆ ਵੱਡਾ ਧਮਾਕਾ
Share this post via:

ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਵੱਡਾ ਧਮਾਕਾ ਹੋਇਆ ਪਰ ਇਸ ਧਮਾਕੇ ਤੋਂ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ਇਸ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ। ਇਹ ਧਮਾਕਾ ਨੈਸ਼ਨਲ ਸਕਿਉਰਿਟੀ ਗਾਰਡ (NSG) ਕਮਾਂਡੋਜ਼ ਅਤੇ ਸਥਾਨਕ ਪੁਲਿਸ ਵੱਲੋਂ ਕੀਤੀ ਜਾ ਰਹੀ ਮੌਕ ਡਰਿੱਲ ਦਾ ਹਿੱਸਾ ਹੈ।

ਕੁੱਝ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਨੇ ਵੀ ਇਸ ਸਬੰਧੀ ਸਭ ਨੂੰ ਸੂਚਿਤ ਕੀਤਾ ਸੀ ਕਿ ਸ਼ਹਿਰ ਵਿੱਚ ਕਈ ਥਾਵਾਂ ਤੋਂ ਧਮਾਕਿਆਂ ਅਤੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਜਾ ਸਕਦੀਆਂ ਹਨ ਪਰ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਸਿਰਫ਼ ਇੱਕ ਮੌਕ ਡਰਿੱਲ ਹੈ।