GTA News Media

Top Info Bar
22.1°C Toronto Loading date...
Punjab

ਅੱਜ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਨਵਜੋਤ ਸਿੱਧੂ

ਅੱਜ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਨਵਜੋਤ ਸਿੱਧੂ
Share this post via:
ਨਵਜੋਤ ਸਿੱਧੂ ਅੱਜ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਹੁੰਚ ਗਏ ਹਨ।  ਉਨ੍ਹਾਂ ਨੇ ਅੱਜ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਟਵੀਟ ਕੀਤਾ, “ਮੈਂ ਕੱਲ੍ਹ ਦੁਪਹਿਰ 2 ਵਜੇ ਪਿੰਡ ਮੂਸੇ ਪਹੁੰਚ ਕੇ ਭਾਈ ਬਲਕੌਰ ਸਿੰਘ ਜੀ ਨਾਲ ਆਪਣਾ ਦੁੱਖ ਸਾਂਝਾ ਕਰਾਂਗਾ.. ਮੈਂ ਸ਼ਾਮ 4:15 ਵਜੇ ਉਨ੍ਹਾਂ ਦੇ ਘਰ ਜਾਵਾਂਗਾ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਮੀਡੀਆ ਨੂੰ ਸੰਬੋਧਨ ਕਰਾਂਗਾ।
ਦਰਅਸਲ ‘ਚ ਬੀਤੇ ਦਿਨੀਂ ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲਦੀ ਹੀ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਖੁੱਲ੍ਹ ਕੇ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਵਰਗੀ ਸ਼ਖ਼ਸੀਅਤ ਦਾ ਕਤਲ ਹੋ ਜਾਵੇ ਤੇ ਜੇਕਰ ਸਿੱਧੂ ਦੇ ਕਾਤਲਾਂ ਨੂੰ ਨਾ ਫੜਿਆ ਗਿਆ ਤਾਂ ਅਜਿਹੀ ਸਰਕਾਰ ਤੋਂ ਕੀ ਹੀ ਉਮੀਦ ਕੀਤੀ ਜਾ ਸਕਦੀ ਹੈ।