ਇੰਦਰਬੀਰ ਸਿੰਘ ਨਿੱਝਰ ਨੂੰ 17 ਤੋਂ 22 ਮਾਰਚ ਤੱਕ ਹੋਣ ਵਾਲੇ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਪ੍ਰੋਟੇਮ ਸਪੀਕਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁਕਾਈ।
ਨਿੱਝਰ ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਦੇ ਵਿਧਾਇਕ ਚੁਣੇ ਗਏ ਹਨ।
ਉਹ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਹਨ।