ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਅਸਤੀਫਾ ਦਿੱਤਾ
ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਅੱਜ ਅਸਤੀਫਾ ਦੇ ਦਿੱਤਾ ਹੈ।ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਏ ਪੀ ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਇਆ ਗਿਆ ਸੀ। ਇਸ ਤੋਂ ਬਾਅਦ ਇਹ ਚਰਚਾ ਸੀ ਕਿ ਏਪੀਐਸ ਦਿਓਲ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਕੇਸ ਲੜ ਰਹੇ ਹਨ। ਏਵੇ ਦੇ ਮਾਮਲਿਆਂ ‘ਚ ਉਸ ਤੋਂ ਬੇਅਦਬੀ ਜਾਂ ਹੋਰ ਮਾਮਲਿਆਂ ‘ਚ ਨਿਆਂ ਮਿਲਣ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ।