GTA News Media

Top Info Bar
22.1°C Toronto Loading date...
Punjab

ਸਿੱਧੂ ਮੂਸੇਵਾਲਾ ਕਤਲ ਕਾਂਡ: ਫਰਾਰ ਮੁਲਜ਼ਮਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਇਕ ਸ਼ਾਰਪ ਸ਼ੂਟਰ ਦੀ ਮੌਤ

ਸਿੱਧੂ ਮੂਸੇਵਾਲਾ ਕਤਲ ਕਾਂਡ: ਫਰਾਰ ਮੁਲਜ਼ਮਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਇਕ ਸ਼ਾਰਪ ਸ਼ੂਟਰ ਦੀ ਮੌਤ
Share this post via:

ਅੰਮ੍ਰਿਤਸਰ: ਅੰਮ੍ਰਿਤਸਰ ਦੇ ਹੁਸ਼ਿਆਰ ਨਗਰ ਨੇੜੇ ਪਿੰਡ ਭਕਨਾ ਤੋਂ ਐਨਕਾਊਂਟਰ ਲੈ ਕੇ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਦੋ ਫਰਾਰ ਸ਼ਾਰਪ ਸ਼ੂਟਰਾਂ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਤੇ ਪੁਲਿਸ ਵਿਚਾਲੇ ਮੁਕਾਬਲਾ ਮੁਕਾਬਲਾ ਚੱਲ ਰਿਹਾ ਹੈ ਅਤੇ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲੀਆਂ ਚਲਾਈਆਂ ਚਲਾਈਆਂ ਜਾ ਰਹੀਆਂ ਹਨ।

ਇਸ ਦੌਰਾਨ ਵੱਖ-ਵੱਖ ਪੁਲਿਸ ਦੇ ਵਿੰਗ ਅਤੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ।  ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਤਾਂ ਜੋ ਗੈਂਗਸਟਰ ਕਿਸੇ ਹੋਰ ਨੂੰ ਨੁਕਸਾਨ ਨਾ ਪਹੁੰਚਾ ਸਕਣ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਕੋਲ ਬਹੁਤ ਵੱਡੀ ਮਾਤਰਾ ‘ਚ ਹਥਿਆਰ ਹਨ।

ਸੂਤਰਾਂ ਮੁਤਾਬਕ ਇਸ ਮੁਕਾਬਲੇ ਵਿੱਚ ਜਗਰੂਪ ਰੂਪਾ ਮਾਰਿਆ ਗਿਆ ਹੈ ਅਤੇ ਮੰਨੂ ਕੁੱਸਾ ਲਗਾਤਾਰ ਏ.ਕੇ.-47 ਨਾਲ ਗੋਲੀਬਾਰੀ ਕਰ ਰਿਹਾ ਹੈ। ਇਸ ਮੁਕਾਬਲੇ ‘ਚ ਤਿੰਨ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।