GTA News Media

Top Info Bar
22.1°C Toronto Loading date...
Punjab

ਕਾਂਗਰਸ ’ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ :ਰਾਜ ਕੁਮਾਰ ਵੇਰਕਾ

ਕਾਂਗਰਸ ’ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ :ਰਾਜ ਕੁਮਾਰ ਵੇਰਕਾ
Share this post via:

ਅੰਮ੍ਰਿਤਸਰ :ਪੰਜਾਬ ਦੇ ਸੀਐਮ ਚਰਨਜੀਤ ਚੰਨੀ ਦੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ‘ਚ ਵਾਪਸ ਲਿਆਂਦਾ ਜਾ ਸਕਦਾ ਹੈ। ਉਨ੍ਹਾ ਨੇ ਇਹ ਵੀ ਕਿਹਾ ਕਿ ਕੈਪਟਨ ਦੀ ਵਾਪਸੀ ਲਈ ਕੰਮ ਵੀ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ‘ਚ ਇਕ ਸਮਾਗਮ ਵਿੱਚ ਪਹੁੰਚੇ ਰਾਜ ਕੁਮਾਰ ਵੇਰਕਾ ਨੇ ਇਹ ਗੱਲ ਆਖੀ।

ਦੱਸ ਦਈਏ ਕਿ ਕਾਂਗਰਸ ਵਿਚੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਲੋਕ ਕਾਂਗਰਸ’ਨਾਂ ਦੀ ਵੱਖਰੀ ਪਾਰਟੀ ਬਣਾ ਚੁੱਕੇ ਹਨ। ਮੁੱਖ ਮੰਤਰੀ ਦੇ ਅਹੁਦੇ ਤੋਂ ਉਤਰਨ ਤੋ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਮਨ੍ਹਾ ਕਰ ਦਿੱਤਾ ਸੀ ਕਿ ਹੁਣ ਉਹ ਕਿਸੇ ਵੀ ਕੀਮਤ ਤੇ ਕਾਂਗਰਸ ਦਾ ਹਿੱਸਾ ਨਹੀਂ ਰਹਿਣਗੇ।ਫਿਲਹਾਲ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦਾ ਦਾਅਵਾ ਕਿੰਨਾ ਕੁ ਸਹੀ ਜਾਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।