GTA News Media

Top Info Bar
22.1°C Toronto Loading date...
Punjab

ਕਾਂਗਰਸ ਦੇ ਚੋਣ ਮੈਨੀਫੈਸਟੋ ਤੋਂ ਪਹਿਲਾਂ ਸਿੱਧੂ ਨੇ ਪੰਜਾਬ ਮਾਡਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਕਾਂਗਰਸ ਦੇ ਚੋਣ ਮੈਨੀਫੈਸਟੋ ਤੋਂ ਪਹਿਲਾਂ ਸਿੱਧੂ ਨੇ ਪੰਜਾਬ ਮਾਡਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Share this post via:

ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਭਵਿੱਖ ਪੰਜਾਬ ਮਾਡਲ ਤੇ ਨਿਰਭਰ ਕਰਦਾ ਹੈ। ਪੰਜਾਬ ਮਾਡਲ ਮੈਨੀਫੈਸਟੋ ‘ਚ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਮਾਡਲ ਨਾਲ ਕਿਸੇ ਤਰ੍ਹਾ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਪੰਜਾਬ ਮਾਡਲ ਬਾਰੇ ਹਾਈਕਮਾਂਡ ਨੂੰ ਵੀ ਸਪੱਸ਼ਟ ਕੀਤਾ ਜਾ ਚੁੱਕਾ ਹੈ।

ਉਸ ਤੋ ਬਾਅਦ ਸਿੱਧੂ ਨੇ ਕਿਹਾ ਕਿ ਹਰ ਕੋਈ ਕਹਿੰਦਾ ਹੈ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਤਾ ਠੇਕੇ ਤੇ ਦੇ ਦਿੱਤਾ ਗਿਆ ਹੈ। ਅੱਜ ਸੂਬੇ ‘ਚ ਤਾ ਮਾਫੀਆ ਦਾ ਮਾਡਲ ਚੱਲ ਰਿਹਾ ਹੈ। ਪੰਜਾਬ ‘ਚ ਕੋਈ ਵੀ ਰੋਡ ਮੈਪ ਨਹੀਂ ਬਣਾਉਂਦਾ। ਉਨ੍ਹਾਂ ਨੇ ਕਿਹਾ ਕਿ ਜੇ ਖ਼ਜ਼ਾਨੇ ਦੀ ਚੋਰੀ ਰੋਕ ਦਿੱਤੀ ਜਾਵੇ ਤਾਂ ਪੰਜਾਬ ਦੇ 50 ਹਜ਼ਾਰ ਕਰੋੜ ਰੁਪਏ ਬਚ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਮਾਡਲ ਸ਼ਰਾਬ ਤੇ ਰੇਤ ਨਿਗਮ ਦਾ ਗਠਨ ਵੀ ਕੀਤਾ ਜਾਵੇਗਾ।