GTA News Media

Top Info Bar
22.1°C Toronto Loading date...
Punjab

ਕਾਂਗਰਸ ਨੂੰ ਲੱਗਾ ਝਟਕਾ : ਕਾਂਗਰਸ ਛੱਡ ਕੇ ਇਹ ਵੱਡੇ ਆਗੂ ਹੋਏ ‘ਆਪ’ ਪਾਰਟੀ ‘ਚ ਸ਼ਾਮਲ

ਕਾਂਗਰਸ ਨੂੰ ਲੱਗਾ ਝਟਕਾ : ਕਾਂਗਰਸ ਛੱਡ ਕੇ ਇਹ ਵੱਡੇ ਆਗੂ ਹੋਏ ‘ਆਪ’ ਪਾਰਟੀ ‘ਚ ਸ਼ਾਮਲ
Share this post via:

ਕਾਂਗਰਸ ਪਾਰਟੀ ਨੂੰ ਵੱਡੇ ਲੀਡਰਾਂ ਵੱਲੋਂ ਅਲਵਿਦਾ ਕਹਿਣ ਦਾ ਸਿਲਸਿਲਾ ਲਗਾਤਾਰ ਜਾਰੀ ਚੱਲ ਰਿਹਾ ਹੈ।ਦੱਸ ਦਈਏ ਕਿ ਅੱਜ ਕਾਂਗਰਸ ਪਾਰਟੀ ਦੇ ਵੱਡੇ ਆਗੂ ਲਾਲੀ ਮਜੀਠੀਆ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਉਹ ਅੱਜ ਅੰਮ੍ਰਿਤਸਰ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ। ਦੱਸਣਯੋਗ ਹੈ ਕਿ ਪਿਛਲੀਆਂ ਚੋਣਾਂ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਚੋਣ ਲੜਨ ਵਾਲੇ ਲਾਲੀ ਮਜੀਠੀਆ ਨੇ ਕੁਝ ਦਿਨ ਪਹਿਲਾਂ ਹੀ ਪਨਗ੍ਰੇਨ ਦੇ ਚੇਅਰਮੈਨ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਸੀ।