GTA News Media

Top Info Bar
22.1°C Toronto Loading date...
Punjab

ਕਿਸਾਨ ਅੰਦੋਲਨ ਕੱਲ਼੍ਹ ਖਤਮ ਹੋਣ ਦੀ ਸੰਭਾਵਨਾ :ਕਿਸਾਨ ਆਗੂ

ਕਿਸਾਨ ਅੰਦੋਲਨ ਕੱਲ਼੍ਹ ਖਤਮ ਹੋਣ ਦੀ ਸੰਭਾਵਨਾ :ਕਿਸਾਨ ਆਗੂ
Share this post via:

ਕਿਸਾਨ ਆਗੂ ਕੁਲਵੰਤ ਸੰਧੂ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਸੰਗਠਨ ਅੰਦੋਲਨ ਦੇ ਭਵਿੱਖ ਨੂੰ ਲੈ ਕੇ ਆਮ ਸਹਿਮਤੀ ਤੇ ਪਹੁੰਚ ਗਏ ਨੇ, ਕਿਉਂਕਿ ਉਨ੍ਹਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਹੀ ਮੰਨ ਲਈਆਂ ਗਈਆਂ ਹਨ ਪਰ ਫ਼ੈਸਲੇ ਦਾ ਰਸਮੀ ਐਲਾਨ ਕੁੱਲ ਯਾਨੀ ਬੁੱਧਵਾਰ ਨੂੰ ਕੀਤਾ ਜਾਵੇਗਾ। ਪ੍ਰਦਰਸ਼ਨ ਵਿੱਚ ਸ਼ਾਮਲ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਤੋਂ ਬਾਅਦ ਸੰਧੂ ਨੇ ਕਿਹਾ,‘‘ਸਾਡੇ ਵਲੋਂ ਚੁਕੀਆਂ ਗਈਆਂ ਲਗਭਗ ਸਾਰੀਆਂ ਮੰਗਾਂ ਹੀ ਮੰਨ ਲਈਆਂ ਗਈਆਂ ਹਨ। ਕੇਦਰ ਵੱਲੋ ਲਿਖੀ ਚਿੱਠੀ ਕਿਸਾਨਾਂ ਦੀਆਂ ਮੰਗਾਂ ਨਾਲ ਮਿਲ ਗਈ ਹੈ। ਆਮ ਸਹਿਮਤੀ ਵੀ ਬਣ ਗਈ ਹੈ ਤੇ ਕੱਲ ਅੰਤਿਮ ਫ਼ੈਸਲੇ ਦਾ ਐਲਾਨ ਕੀਤਾ ਜਾਵੇਗਾ।’’

ਇਕ ਹੋਰ ਕਿਸਾਨ ਆਗੂ ਨੇ ਕਿਹਾ ਕਿ ਬੁੱਧਵਾਰ ਨੂੰ ਅੰਦੋਲਨ ਖ਼ਮਤ ਹੋਣ ਦੀ ਸੰਭਾਵਨਾ ਹੈ, ਕਿਉਂਕਿ ਕਿਸਾਨਾਂ ਦੀਆਂ ਮੰਗਾਂ ਤੇ ਸਰਕਾਰ ਵਲੋਂ ਕੁਝ ਸਕਾਰਾਤਮਕ ਪ੍ਰਤੀਕਿਿਰਆਵਾਂ ਮਿਲੀਆਂ ਹਨ। ਪਰ ਬੁੱਧਵਾਰ ਨੂੰ ਐੱਸ.ਕੇ.ਐੱਮ. ਦੀ ਇਕ ਹੋਰ ਬੈਠਕ ਤੋਂ ਬਾਅਦ ਆਖ਼ਰੀ ਫ਼ੈਸਲਾ ਦੇ ਐਲਾਨ ਕੀਤਾ ਜਾਵੇਗਾ। ਅੰਦੋਲਨ ਦੀ ਅਗਵਾਈ ਕਰ ਰਹੇ ਰਹੇ ਐੱਸ.ਕੇ.ਐੱਮ. ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਕਾਨੂੰਨੀ ਗਾਰੰਟੀ, ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਪ੍ਰਦਰਸ਼ਨਕਾਰੀਆਂ ਵਿਰੁੱਧ ਮੁਕੱਦਮੇ ਵਾਪਸ ਲੈਣ ਦੀਆਂ ਪੈਂਡਿੰਗ ਮੰਗਾਂ ਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਵੀ ਸ਼ਨੀਵਾਰ ਨੂੰ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।

ਬੈਠਕ ਤੋਂ ਬਾਅਦ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿੱਚ ਕਿਹਾ ਕਿ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਬੁੱਧਵਾਰ ਦੁਪਹਿਰ 2 ਵਜੇ ਬੈਠਕ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਕਿਸਾਨਾਂ ਵਿਰੁੱਧ ਮਾਮਲੇ ਵਾਪਸ ਲੈਣ ਦੀ ਸਰਕਾਰ ਦੀ ਸ਼ਰਤ ਨੂੰ ਸਵੀਕਾਰ ਨਹੀਂ ਕਰਾਂਗੇ।’’ ਕਿਸਾਨ ਮੋਰਚੇ ਨੇ ਕਿਹਾ ਕਿ ਅਸੀਂ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸਰਕਾਰ ਦੇ ਪ੍ਰਸਤਾਵ ਤੇ ਕੁਝ ਸੁਝਾਅ ਤੇ ਇਤਰਾਜ਼ ਵੀ ਭੇਜੇ ਹਨ। ਦੱਸ ਦਈਏ ਕਿ ਕੇਂਦਰ ਸਰਕਾਰ ਦੇ ਮਸੌਦੇ ਅਨੁਸਾਰ, ਸੰਯੁਕਤ ਕਿਸਾਨ ਮੋਰਚੇ ਦੇ 5 ਮੈਂਬਰ ਐੱਮ.ਐੱਸ.ਪੀ. ਤੇ ਬਣਨ ਵਾਲੀ ਕਮੇਟੀ ਵਿੱਚ ਸ਼ਾਮਲ ਕੀਤੇ ਜਾਣਗੇ। ਤੇ ਸਰਕਾਰ ਨੇ ਇਕ ਸਾਲ ਦੇ ਅੰਦਰ ਕਿਸਾਨਾਂ ਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਵੀ ਵਾਪਸ ਲੈਣ ਦਾ ਪ੍ਰਸਤਾਵ ਰੱਖਿਆ ਹੈ। ਇਸ ਤੋਂ ਬਿਨਾ ਇਸ ਮਸੌਦੇ ਵਿੱਚ ਪੰਜਾਬ ਮਾਡਲ ਤੇ ਮੁਆਵਜ਼ਾ ਦੇਣ ਦੀ ਗੱਲ ਵੀ ਹੈ। ਪਰ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਤੇ ਉਸ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਤੋਂ ਬਿਨਾ ਬਿਜਲੀ ਬਿੱਲ ਨੂੰ ਲੈ ਕੇ ਕਈ ਸਕਾਰਾਤਮਕ ਗੱਲ ਨਹੀਂ ਹੋਈ ਹੈ।