GTA News Media

Top Info Bar
22.1°C Toronto Loading date...
Punjab

ਕਿਸਾਨ ਆਗੂਆਂ ਨੂੰ ਮੁੱਖ ਮੰਤਰੀ ਦੀ ਸਿਿਕਉਰਟੀ ਨੇ ਮਾਰੇ ਧੱਕੇ,ਚਰਨਜੀਤ ਚੰਨੀ ਨੇ ਕਿਸਾਨ ਆਗੂਆ ਤੋ ਮੰਗੀ ਮੁਆਫੀ

ਕਿਸਾਨ ਆਗੂਆਂ ਨੂੰ ਮੁੱਖ ਮੰਤਰੀ ਦੀ ਸਿਿਕਉਰਟੀ ਨੇ ਮਾਰੇ ਧੱਕੇ,ਚਰਨਜੀਤ ਚੰਨੀ ਨੇ ਕਿਸਾਨ ਆਗੂਆ ਤੋ ਮੰਗੀ ਮੁਆਫੀ
Share this post via:

ਚੰਡੀਗੜ੍ਹ :ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਪੰਜਾਬ ਦੇ ਸੀਐਮ ਚਰਨਜੀਤ ਚੰਨੀ ਨਾਲ ਅੱਜ ਪੰਜਾਬ ਭਵਨ ਵਿਖੇ ਮੀਟਿੰਗ ਸੀ। ਮੀਟਿੰਗ ਲਈ ਜਾ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਸੀਐਮ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਧੱਕੇ ਮਾਰੇ ਗਏ। ਇਸ ਮੌਕੇ ਤੇ ਕਿਸਾਨ ਆਗੂਆਂ ਪੰਜਾਬ ਭਵਨ ਦੇ ਬਾਹਰ ਹੀ ਧਰਨੇ ‘ਤੇ ਬੈਠ ਗਏ ਅਤੇ ਨਾਅਰੇਬਾਜ਼ੀ ਸੁਰੂ ਕਰ ਦਿੱਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸੀਐਮ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਧੱਕੇ ਮਾਰੇ ਗਏ। ਇਸ ਤੋਂ ਬਾਅਦ ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਭਵਨ ਪਹੁੰਚੇ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਿਆ।ਤਾ ਮੁੱਖ ਮੰਤਰੀ ਕਿਸਾਨ ਆਗੂਆਂ ਨੂੰ ਮਨਾਉਣ ਦੇ ਲਈ ਉਨ੍ਹਾਂ ਕੋਲ ਪਹੁੰਚੇ ਤੇ ਕਿਸਾਨ ਆਗੂਆਂ ਤੋਂ ਮੁਆਫੀ ਵੀ ਮੰਗੀ।