GTA News Media

Top Info Bar
22.1°C Toronto Loading date...
Punjab

ਕੈਨੇਡਾ ‘ਚ ਟਰੱਕ ਨੂੰ ਅੱਗ ਲੱਗਣ ਕਾਰਨ ਦੇ ਇੱਕ ਨੌਜਵਾਨ ਦੀ ਮੌਤ

ਕੈਨੇਡਾ ‘ਚ ਟਰੱਕ ਨੂੰ ਅੱਗ ਲੱਗਣ ਕਾਰਨ ਦੇ ਇੱਕ ਨੌਜਵਾਨ ਦੀ ਮੌਤ
Share this post via:

 ਕੈਨੇਡਾ ਵਿੱਚ ਦਰਦਨਾਕ ਸੜਕ ਹਾਦਸੇ ਵਿੱਚ ਤਰਨਤਾਰਨ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। ਨੌਜਵਾਨ ਵੀ ਅੱਗ ਦੀਆਂ ਲਪਟਾਂ ਵਿੱਚ ਸੜ ਕੇ ਸੁਆਹ ਹੋ ਗਿਆ। ਮ੍ਰਿਤਕ ਦੀ ਪਛਾਣ ਰਿਸ਼ਭ ਸ਼ਰਮਾ (26) ਵਜੋਂ ਹੋਈ ਹੈ।

ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਉਸ ਦਾ ਲੜਕਾ ਰਿਸ਼ਭ ਸ਼ਰਮਾ ਕਰੀਬ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਬਰੈਂਪਟਨ ਰਹਿੰਦਾ ਸੀ। ਬੀਤੇ ਦਿਨ ਉਹ ਰੋਜ਼ਾਨਾ ਵਾਂਗ ਆਪਣੇ ਕੰਮ ’ਤੇ ਚਲਾ ਗਿਆ। ਮੋਨਟ੍ਰੀਅਲ ਜਾਂਦੇ ਸਮੇਂ ਉਸ ਦਾ ਟਰੱਕ ਹਾਦਸਾਗ੍ਰਸਤ ਹੋ ਗਿਆ, ਜਿਸ ਨੂੰ ਅੱਗ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੇ ਦੋਸਤਾਂ ਵੱਲੋਂ ਪਰਿਵਾਰ ਨੂੰ ਫੋਨ ਕਰਕੇ ਘਟਨਾ ਦੀ ਸੂਚਨਾ ਦਿੱਤੀ ਗਈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦਾ ਜਨਵਰੀ ਵਿੱਚ ਵਿਆਹ ਸੀ। ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮ੍ਰਿਤਕ ਨੌਜਵਾਨ ਦੀ ਇੱਕ ਭੈਣ ਅਤੇ ਮਾਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਰਹਿੰਦੀ ਹੈ, ਜੋ ਰਿਸ਼ਭ ਦੀ ਮੌਤ ਤੋਂ ਬਾਅਦ ਡੂੰਘੇ ਸਦਮੇ ਵਿੱਚ ਹਨ।