GTA News Media

Top Info Bar
22.1°C Toronto Loading date...
Canada Punjab

ਕੈਨੇਡਾ ‘ਚ ਸਪੀਕਰ ਸੰਧਵਾਂ ਨੇ ਆਪਣੇ ਹਮ-ਜਮਾਤੀਆਂ ਤੋਂ ਪੰਜਾਬ ਦੇ ਵਿਕਾਸ ਲਈ ਮੰਗਿਆ ਸਹਿਯੋਗ

ਕੈਨੇਡਾ ‘ਚ ਸਪੀਕਰ ਸੰਧਵਾਂ ਨੇ ਆਪਣੇ ਹਮ-ਜਮਾਤੀਆਂ ਤੋਂ ਪੰਜਾਬ ਦੇ ਵਿਕਾਸ ਲਈ ਮੰਗਿਆ ਸਹਿਯੋਗ
Share this post via:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ (ਕਰਨਾਟਿਕ) ਦੇ ਆਪਣੇ ਹਮ-ਜਮਾਤੀਆਂ ਤੋਂ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਕਿਹਾ ।

ਕੈਨੇਡਾ ਦੇ ਦੌਰੇ ’ਤੇ ਗਏ ਸੰਧਵਾਂ ਨੇ ਬੀਤੀ ਸ਼ਾਮ ਆਪਣੇ ਹਮ-ਜਮਾਤੀਆਂ ਨਾਲ ਮੁਲਾਕਾਤ ਦੌਰਾਨ ਸੰਧਵਾਂ ਨੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੇ ਸਾਥੀਆਂ ਦੇ ਸੁਝਾਅ ਮੰਗੇ ਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਅਪੀਲ ਕੀਤੀ।

ਸੰਧਵਾਂ ਨੇ ਕਿਹਾ ਕਿ ਉਨਾਂ ਕੋਲ ਇੰਜੀਨੀਅਰਿੰਗ ਦੀ ਅਹਿਮ ਪੜਾਈ ਕਰਨ ਤੇ ਉਸ ਤੋਂ ਬਾਅਦ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਦਾ ਵੱਡਾ ਤਜਰਬਾ ਹੈ ਤੇ ਇਸ ਤਜਰਬੇ ਦਾ ਲਾਜ਼ਮੀ ਤੌਰ ’ਤੇ ਪੰਜਾਬ ਨੂੰ ਫਾਇਦਾ ਹੋਣਾ ਚਾਹੀਦਾ ਹੈ। ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਂਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ।

ਸੰਧਵਾਂ ਨੇ ਕਿਹਾ ਕਿ ਉਨਾਂ ਨੂੰ ਆਪਣੇ ਹਮ-ਜਮਾਤੀਆਂ ਨਾਲ ਮਿਲ ਕੇ ਬਹੁਤ ਵਧੀਆ ਲੱਗਾ ਤੇ ਉਹ ਹੁਣ ਲਗਾਤਾਰ ਆਪਣੇ ਸਾਥੀਆਂ ਨੂੰ ਮਿਲਦੇ ਰਹਿਣਗੇ।