GTA News Media

Top Info Bar
22.1°C Toronto Loading date...
Canada Punjab Toronto/GTA

ਕੈਨੇਡਾ ‘ਚ 3 ਸਾਲ ਪਹਿਲਾਂ ਪੜ੍ਹਨ ਆਈ 22 ਸਾਲਾ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

ਕੈਨੇਡਾ ‘ਚ 3 ਸਾਲ ਪਹਿਲਾਂ ਪੜ੍ਹਨ ਆਈ 22 ਸਾਲਾ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Share this post via:

ਪੰਜਾਬ ਦੇ ਕੁਰਾਲੀ ਸ਼ਹਿਰ ਦੀ 22 ਸਾਲਾ ਕੁੜੀ ਅਮਨਜੋਤ ਉਰਫ਼ ਸ਼ਵੇਤਾ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਜਦੋਂ ਕੁੜੀ ਸੜਕ ‘ਤੇ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਘਟਨਾ ਕੈਨੇਡਾ ਦੇ ਸਰੀ ‘ਚ ਸਟਰਾਬੇਰੀ ਹਿੱਲ ਲਾਈਬ੍ਰੇਰੀ ਨੇੜੇ ਵਾਪਰੀ। ਕੁੜੀ ਦਾ ਕੋਈ ਵੀ ਪਰਿਵਾਰਿਕ ਮੈਂਬਕ ਕੈਨੇਡਾ ਨਹੀਂ ਹੈ।

ਪਿਤਾ ਨੇ ਦੱਸਿਆ ਕਿ ਅਮਨਜੋਤ ਭਾਗੀ ਨੇ ਕਰੀਬ ਤਿੰਨ ਸਾਲ ਪਹਿਲਾਂ ਸਥਾਨਕ ਗੌਰਮਿੰਟ ਕੰਨਿਆ ਸਕੂਲ ਤੋਂ 12ਵੀਂ ਦੀ ਪੜ੍ਹਾਈ ਚੰਗੇ ਨੰਬਰ ਲੈ ਕੇ ਪਾਸ ਕੀਤੀ ਸੀ।ਧੀ ਦੀ ਕੈਨੇਡਾ ‘ਚ ਉੱਚੇਰੀ ਪੜ੍ਹਾਈ ਕਰਨ ਦੀ ਇੱਛਾ ਪੂਰੀ ਕਰਨ ਨੂੰ ਲੈ ਕੇ ਉਨ੍ਹਾਂ ਵੱਲੋਂ ਆਪਣੀ ਧੀ ਨੂੰ ਇੱਥੋਂ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਲੱਖਾਂ ਰੁਪਏ ਖ਼ਰਚ ਕਰਕੇ ਭੇਜਿਆ ਗਿਆ ਸੀ। ਉਸਨੂੰ ਹਾਲੇ ਕੈਨੇਡਾ ‘ਚ ਕਰੀਬ ਤਿੰਨ ਸਾਲ ਹੀ ਹੋਏ ਸਨ ਕਿ ਇਹ ਹਾਦਸਾ ਵਾਪਰ ਗਿਆ।

ਮ੍ਰਿਤਕ ਕੁੜੀ ਦੇ ਮਾਪਿਆਂ ਵੱਲੋਂ ਪੰਜਾਬ ਤੇ ਭਾਰਤ ਸਰਕਾਰ ਨੂੰ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਅਤੇ ਮਾਮਲੇ ਦੀ ਉੱਚ ਪੱਧਰ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।