GTA News Media

Top Info Bar
22.1°C Toronto Loading date...
Punjab

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 7 ਅਕਤੂਬਰ ਤੱਕ ਮੁਲਤਵੀ

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 7 ਅਕਤੂਬਰ ਤੱਕ ਮੁਲਤਵੀ
Share this post via:

2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਸੁਣਵਾਈ ਜੁਡੀਸ਼ੀਅਲ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ‘ਚ ਹੋਈ। ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਉਪ ਮੰਤਰੀ ਸੁਖਬੀਰ ਸਿੰਘ ਬਾਦਲ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ ਗੁਰਦੀਪ ਸਿੰਘ ਪੰਧੇਰ, ਸਾਬਕਾ ਡੀ.ਆਈ.ਜੀ. ਅਮਰ ਸਿੰਘ ਚਾਹਲ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਨ੍ਹਾਂ ਨੇ ਮਾਨਯੋਗ ਅਦਾਲਤ ‘ਚ ਪੇਸ਼ੀ ਤੋਂ ਛੋਟ ਲਈ ਆਪਣੀ-ਆਪਣੀ ਦਰਖਾਸਤ ਪੇਸ਼ ਕੀਤੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਅੱਜ ਲਈ ਹਾਜ਼ਰੀ ਤੋਂ ਛੋਟ ਦੇ ਕੇ 7 ਅਕਤੂਬਰ ਦੀ ਤਰੀਕ ਨਿਸ਼ਚਿਤ ਕਰ ਦਿੱਤੀ।

ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ 15 ਸਤੰਬਰ 2023 ਨੂੰ 22 ਪੰਨਿਆਂ ਦਾ ਚੌਥਾ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਚਲਾਨਾਂ ਆਦਿ ਦੀਆਂ ਕਾਪੀਆਂ ਮੁਲਾਜ਼ਮਾਂ ਦੇ ਵਕੀਲਾਂ ਨੂੰ ਦਿੱਤੀਆਂ ਗਈਆਂ ਹਨ।