GTA News Media

Top Info Bar
22.1°C Toronto Loading date...
Punjab

“ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ਤੇ ਰੱਖਿਆ ਜਾਵੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦਾ ਨਾਮ”

“ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ਤੇ ਰੱਖਿਆ ਜਾਵੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦਾ ਨਾਮ”
Share this post via:

ਅੰਮ੍ਰਿਤਸਰ : ਕੱਲ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸਮੁੱਚੇ ਸਿੱਖ ਪੰਥ ਅੰਦਰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਜਗ੍ਹਾ ਤੇ ਗੁਰਮਤਿ ਸਮਾਗਮ ਵੀ ਕਰਵਾਏ ਗਏ।  ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ ਗੁਰਚਰਨ ਸਿੰਘ ਗਰੇਵਾਲ ਵਲੋਂ ਇੱਕ ਵੱਖਰੀ ਮੰਗ ਸਰਕਾਰ ਅੱਗੇ ਰੱਖੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਵਿੱਚ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦਾ ਨਾਂ ਬਦਲ ਕੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ਤੇ ਰੱਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਜੇਕਰ ਹਰ ਕੋਈ ਆਜ਼ਾਦ ਫਿਜ਼ਾ ਦੇ ਅੰਦਰ ਸਾਹ ਲੈ ਰਿਹਾ ਹੈ ਤਾਂ ਉਸ ਦੇ ਪਿੱਛੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਹੈ। ਉਹਨਾਂ ਕਿਹਾ ਕਿ ਸੱਤਾਧਾਰੀ ਭਾਵੇਂ ਅੱਜ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਦੇ ਦਾਅਵੇ ਵੀ ਕਰਦੇ ਹਨ ਪਰ ਅੱਜ ਫਿਰ ਇਕ ਵਾਰ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ ਬੰਦੀ ਕੈਦੀ ਜੇਲ੍ਹਾਂ ਵਿਚ ਬੰਦ ਹਨ ਜਿਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।