GTA News Media

Top Info Bar
22.1°C Toronto Loading date...
Punjab

ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ : CM ਮਾਨ

ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ : CM ਮਾਨ
Share this post via:

ਸਿੱਧੂ ਮੂਸੇਵਾਲਾ ਹਤਿਆ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ ‘ਚ ਲਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ ਤੇ ਇਹ ਸਪੱਸ਼ਟ ਕੀਤਾ ਗਿਆ ਕਿ ਗੋਲਡੀ ਬਰਾੜ ਕੈਲੀਫੋਰਨੀਆ ਵਿਚ ਨਜ਼ਰਬੰਦ ਹੈ ਤੇ ਜਲਦ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਂ ਤੇ ਮੈਂ ਤਸਦੀਕ ਕਰਦਾ ਹਾਂ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।ਕੈਲੇਫੋਰਨੀਆ ਪੁਲਿਸ ਨੇ ਸਾਡੇ ਸਾਲ ਸੰਪਰਕ ਕੀਤਾ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ,ਤੇ ਮੂਸੇ ਵਾਲਾ ਦੇ ਕਤਲ ਦੀ ਸਜ਼ਾ ਦਿੱਤੀ ਜਾਵੇਗੀ। ਜਿਸ ਨਾਲ ਹੋਰ ਪਰਿਵਾਰਾਂ ਨੂੰ ਵੀ ਸ਼ਾਂਤੀ ਮਿਲੇਗੀ ।

NIA ਤੇ ਹੋਰ ਜਾਂਚ ਏਜੰਸੀਆਂ ਨੇ ਵੀ FBI ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ । ਗੋਲਡੀ ਬਰਾੜ ਅਮਰੀਕਾ ਵਿਚ ਡਿਟੇਨ ਹੋ ਚੁੱਕਾ ਹੈ ਤੇ ਉਸ ਨੂੰ ਭਾਰਤ ਲਿਆ ਕੇ ਪੁੱਛਗਿਛ ਕੀਤੀ ਜਾਵੇਗੀ।  ਬੀਤੇ ਦਿਨ  ਹੀ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਸਰਕਾਰ ਗੋਲਡੀ ਬਰਾੜ ‘ਤੇ 2 ਕਰੋੜ ਦੇ ਇਨਾਮ ਦਾ ਐਲਾਨ ਕਰੇ ਤੇ ਇਹ ਰਕਮ ਮੈਂ ਦੇਵਾਂਗਾ ਚਾਹੇ ਇਸ ਲਈ ਮੈਨੂੰ ਆਪਣੀ ਜ਼ਮੀਨ ਹੀ ਕਿਉਂ ਨਾ ਵੇਚਣੀ ਪਵੇ।