GTA News Media

Top Info Bar
22.1°C Toronto Loading date...
Punjab

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚੋਂ 310.89 ਕਰੋੜ ਦੀਆਂ ਵਸਤੂਆਂ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚੋਂ 310.89 ਕਰੋੜ ਦੀਆਂ ਵਸਤੂਆਂ ਜ਼ਬਤ
Share this post via:

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰਾਜ ਵਿੱਚੋਂ 310.89 ਕਰੋੜ ਦੀਆਂ ਵਸਤੂਆਂ ਜ਼ਬਤ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 14.75 ਕਰੋੜ ਰੁਪਏ ਦੀ 27.86 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 275.59 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਅਤੇ 19.19 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1203 ਹੋਰ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 2903 ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਦੇ ਇਸ ਘੁਟਾਲੇ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚੋਂ 1949 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀਆਂ ਖ਼ਿਲਾਫ਼ ਜਲਦੀ ਹੀ ਕੇਸ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ 799 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੈਰ-ਜ਼ਮਾਨਤੀ ਵਾਰੰਟਾਂ ਵਾਲੇ 2676 ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 39 ਕੇਸਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 15722 ਨਾਕੇ ਲਾਏ ਗਏ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,76,484 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ ਸੂਬੇ ਵਿੱਚ 69 ਗੈਰ-ਲਾਇਸੈਂਸੀ ਹਥਿਆਰ ਜ਼ਬਤ ਕੀਤੇ ਗਏ ਹਨ।