GTA News Media

Top Info Bar
22.1°C Toronto Loading date...
Punjab

ਚੰਡੀਗੜ੍ਹ ਤੋਂ ਪੰਜਾਬ ਦਾ ਹਿੱਸਾ ਘਟਾਉਣ ਦੀ ਚੋਣਾਂ ਦੌਰਾਨ ਸਾਜ਼ਿਸ਼ : ਚੀਮਾ

ਚੰਡੀਗੜ੍ਹ ਤੋਂ ਪੰਜਾਬ ਦਾ ਹਿੱਸਾ ਘਟਾਉਣ ਦੀ ਚੋਣਾਂ ਦੌਰਾਨ ਸਾਜ਼ਿਸ਼ : ਚੀਮਾ
Share this post via:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਤੋਂ ਡੈਪੂਟੇਸ਼ਨ ’ਤੇ ਕੰਮ ਕਰ ਰਹੇ 112 ਡਾਕਟਰਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਵਿੱਚ ਵਾਪਸ ਭੇਜਣ ਅਤੇ ਦੂਜੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਡਾਕਟਰਾਂ ਨੂੰ ਡੈਪੂਟੇਸ਼ਨ ’ਤੇ ਸੱਦਣ ਦੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸਤਾਵ ਦਾ ਤਿੱਖਾ ਵਿਰੋਧ ਕੀਤਾ ਹੈ। ਅਕਾਲੀ ਦਲ ਨੇ ਇਸ ਨੂੰ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੰਜਾਬ ਦਾ ਹਿੱਸਾ ਘਟਾਉਣ ਦੀ ਸਾਜ਼ਿਸ਼ ਕਰਾਰ ਦਿੰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਮਾਮਲਾ ਉਨ੍ਹਾਂ ਕੋਲ ਉਠਾਏਗਾ। ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਅਤੇ ਪਾਰਟੀ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਇਹ ਦੇਖ ਕੇ ਹੈਰਾਨ ਹੋਏ ਹਨ ਕਿ ਜਦੋਂ ਸੂਬਾਈ ਆਗੂ ਵਿਧਾਨ ਸਭਾ ਚੋਣਾਂ ਵਿਚ ਰੁੱਝੇ ਹੋਏ ਸਨ ਤਾਂ ਯੂ.ਐਸ.ਟੀ ਚੰਡੀਗੜ੍ਹ ਦੇ ਅਧਿਕਾਰੀਆਂ ਨੇ 112 ਪੰਜਾਬ ਦੇ ਡਾਕਟਰਾਂ ਨੂੰ ਵਾਪਸ ਭੇਜਣ ਦੀ ਸਾਜ਼ਿਸ਼ ਰਚੀ ਅਤੇ ਉਨ੍ਹਾਂ ਦੀ ਥਾਂ ਹਰਿਆਣਾ, ਹਿਮਾਚਲ ਪ੍ਰਦੇਸ਼, ਕੇਂਦਰ ਸਰਕਾਰ ਅਤੇ ਹੋਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਡਾਕਟਰਾਂ ਨੂੰ ਡੈਪੂਟੇਸ਼ਨ ‘ਤੇ ਲੈਣ ਦੇ ਇਸ਼ਤਿਹਾਰ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਪੁਨਰਗਠਨ ਐਕਟ ਦੀ ਸਪੱਸ਼ਟ ਉਲੰਘਣਾ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਚੰਡੀਗੜ੍ਹ ਲਈ ਪੰਜਾਬ ਅਤੇ ਹਰਿਆਣਾ ਦੇ ਮੁਲਾਜ਼ਮਾਂ ਨੂੰ 40 ਤੋਂ 60 ਦੇ ਅਨੁਪਾਤ ਵਿੱਚ ਤਾਇਨਾਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦਾ ਹਿੱਸਾ ਘਟਾਉਣ ਦੀ ਇਹ ਕੋਈ ਪਹਿਲੀ ਸਾਜ਼ਿਸ਼ ਨਹੀਂ ਹੈ। ਚੰਡੀਗੜ੍ਹ ਵਿੱਚ ਕੇਂਦਰ ਵਿੱਚ ਤਾਇਨਾਤ ਅਧਿਕਾਰੀ ਪਹਿਲਾਂ ਵੀ ਅਜਿਹੀਆਂ ਸਾਜ਼ਿਸ਼ਾਂ ਰਚਦੇ ਰਹੇ ਹਨ ਪਰ ਅਕਾਲੀ ਦਲ ਵੱਲੋਂ ਇਨ੍ਹਾਂ ਦਾ ਸਖ਼ਤ ਵਿਰੋਧ ਕਰਨ ’ਤੇ ਇਹ ਤਜਵੀਜ਼ਾਂ ਵਾਪਸ ਲੈ ਲਈਆਂ ਗਈਆਂ।