GTA News Media

Top Info Bar
22.1°C Toronto Loading date...
Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸਾਖੀ ‘ਤੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖ਼ਤਮ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸਾਖੀ ‘ਤੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖ਼ਤਮ
Share this post via:

‘ਵਾਰਿਸ਼ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਵੀਡੀਓ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਦੇ ਮੌਕੇ ‘ਤੇ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ। ਪਰ ਸਰਬੱਤ ਖਾਲਸਾ ਬੁਲਾਉਣ ਦੀ ਉਮੀਦ ਮੱਧਮ ਪੈ ਗਈ ਹੈ ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪਰੈਲ ਤੱਕ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ।

ਇਸ ਲਈ ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖਤਮ ਹੋ ਗਈ ਹੈ। ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 15 ਅਪਰੈਲ ਤਕ ਗੁਰਮਤਿ ਸਮਾਗਮ ਉਲੀਕੇ ਹਨ। ਉਨ੍ਹਾਂ ਸੰਗਤ ਨੂੰ ਸਮਾਗਮਾਂ ਵਿੱਚ ਵੱਡੇ ਪੱਧਰ ’ਤੇ ਹਾਜ਼ਰੀ ਲਵਾਉਣ ਦਾ ਸੱਦਾ ਦਿੱਤਾ ਹੈ।