GTA News Media

Top Info Bar
22.1°C Toronto Loading date...
Punjab

ਜਾਣੋ ਕਿਵੇ ਤੇ ਕਿਸ ਦੇ ਹੁਕਮਾਂ ਤੇ ਬਿਕਰਮ ਮਜੀਠੀਆ ਦੇ ਖਿਲ਼ਾਫ ਹੋਇਆ ਪਰਚਾ ਦਰਜ

ਜਾਣੋ ਕਿਵੇ ਤੇ ਕਿਸ ਦੇ ਹੁਕਮਾਂ ਤੇ ਬਿਕਰਮ ਮਜੀਠੀਆ ਦੇ ਖਿਲ਼ਾਫ ਹੋਇਆ ਪਰਚਾ ਦਰਜ
Share this post via:

ਪੰਜਾਬ ਦੀ ਸਿਆਸਤ ‘ਚ ਨਵਾਂ ਧਮਾਕਾ ਹੋਇਆ ਹੈ। ਚਰਨਜੀਤ ਚੰਨੀ ਦੀ ਸਰਕਾਰ ਨੇ ਅੱਧੀ ਰਾਤ ਨੂੰ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ। ਇਹ ਕੇਸ ਪੰਜਾਬ ਸਰਕਾਰ ਵਲੋਂ ਨਵੇਂ ਲਗਾਏ ਗਏ ਕਾਰਜਕਾਰੀ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ਦੇ ਹੁਕਮਾਂ ਤੇ ਦਰਜ ਕੀਤਾ ਗਿਆ ਹੈ। ਡੀ. ਜੀ. ਪੀ. ਨੇ ਬੀ. ਓ. ਆਈ. ਨੂੰ ਚਿੱਠੀ ਲਿਖ ਕੇ ਉਕਤ ਕਾਰਵਾਈ ਕਰਨ ਲਈ ਕਿਹਾ ਸੀ। ਫਿਰ ਡੀ. ਜੀ. ਪੀ. ਨੇ ਐੱਸ. ਆਈ. ਟੀ. ਦੇ ਗਠਨ ਲਈ ਵੀ ਕਿਹਾ ਸੀ। ਦਰਅਸਲ ਏ. ਜੀ. ਪਟਵਾਲੀਆ ਨੇ 1 ਦਸੰਬਰ ਨੂੰ ਇਸ ਮਾਮਲੇ ਵਿੱਚ ਆਪਣਾ ਓਪੀਨੀਅਨ ਦਿੱਤਾ ਸੀ। ਪਿਛਲੇ ਇਕ ਮਹੀਨੇ ਤੋਂ ਹੀ ਬਿਕਰਮ ਮਜੀਠੀਆ ਵਿਰੁੱਧ ਮਾਮਲਾ ਦਰਜ ਕਰਨ ਦੀ ਪ੍ਰਕਿਿਰਆ ਚੱਲ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਅਮਲੀ ਜਾਮਾ ਪਹਿਨਾਉਂਦਿਆਂ ਬੀਤੀ ਅੱਧੀ ਰਾਤ ਨੂੰ ਬਿਕਰਮ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ।

ਇਹ ਕੇਸ ਮੋਹਾਲੀ ‘ਚ ਬਿਊਰੋ ਆਫ ਇਨਵੈਸਟੀਗੇਸ਼ਨ (ਬੀ. ਓ.ਆਈ.) ਵਲੋਂ ਸਟੇਟ ਕ੍ਰਾਈਮ ਪੁਲਸ ਥਾਣੇ ਵਿੱਚ ਦਰਜ ਕੀਤਾ ਗਿਆ ਹੈ।ਦੱਸ ਦਈਏ ਕਿ ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ ਨੂੰ ਲੈ ਕੇ ਲਗਾਤਾਰ ਦੋਸ਼ ਲਗਾਏ ਜਾ ਰਹੇ ਸਨ ਅਤੇ ਇਹ ਕੇਸ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 25/27ਏ/29 ਦੇ ਤਹਿਤ ਦਰਜ ਕੀਤਾ ਗਿਆ ਹੈ। ਪਰਚਾ ਦਰਜ ਹੋਣ ਤੋਂ ਬਾਅਦ ਇਹ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਮਜੀਠੀਆ ਨੂੰ ਕਿਸੇ ਸਮੇਂ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।