GTA News Media

Top Info Bar
22.1°C Toronto Loading date...
Punjab

ਜੇ ਕਿਸਾਨਾਂ ਨੂੰ ਦਿੱਲੀ ਦੀਆ ਸਰਹੱਦਾ ਤੋ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਦਿਵਾਲੀ ਮੋਦੀ ਦੇ ਘਰੇ ਮਨਾਵਾਂਗੇ : ਕਿਸਾਨ ਆਗੂ ਚੜੂਨੀ

ਜੇ ਕਿਸਾਨਾਂ ਨੂੰ ਦਿੱਲੀ ਦੀਆ ਸਰਹੱਦਾ ਤੋ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਦਿਵਾਲੀ ਮੋਦੀ ਦੇ ਘਰੇ ਮਨਾਵਾਂਗੇ : ਕਿਸਾਨ ਆਗੂ ਚੜੂਨੀ
Share this post via:

ਨਵੀਂ ਦਿੱਲੀ:ਕਿਸਾਨਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਅੱਜ ਐਤਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਸਰਕਾਰ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਪੈਦਾ ਨਾ ਕਰਨ ਦੀ ਚੇਤਾਵਨੀ ਦਿੱਤੀ। ਚੜੂਨੀ ਨੇ ਵੀਡੀਓ ਰਾਹੀ ਕਿਹਾ ਕਿ ਜੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਵਾਰ ਦੀਵਾਲੀ ਪ੍ਰਧਾਨ ਮੰਤਰੀ ਮੋਦੀ ਦੇ ਘਰ ਹੀ ਮਨਾਈ ਜਾਵੇਗੀ। ਚੜੂਨੀ ਨੇ ਕਿਸਾਨਾਂ ਨੂੰ ਕਿਹਾ ਕਿ ਦੋਸਤੋ, ਸਰਕਾਰ ਪਿਛਲੇ ਦਿਨਾਂ ਤੋਂ ਬਾਰਡਰ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ ਤੇ ਲੋਕਾਂ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਸਰਕਾਰ ਨੂੰ ਚੇਤਾਵਨੀ ਦੇਣਾ ਚਾਹੁੰਦੇ ਹਾਂ ਕਿ ਉਹ ਕਿਸੇ ਗਲਤਫਹਿਮੀ ਵੀ ‘ਚ ਨਾ ਰਹੇ।