GTA News Media

Top Info Bar
22.1°C Toronto Loading date...
Canada Punjab

ਟਰੂਡੋ ਦੇ ਮੰਤਰੀ ਮੰਡਲ ‘ਚ ਵੱਡੇ ਬਦਲਾਅ ਦੀ ਮੰਗ

ਟਰੂਡੋ ਦੇ ਮੰਤਰੀ ਮੰਡਲ ‘ਚ ਵੱਡੇ ਬਦਲਾਅ ਦੀ ਮੰਗ
Share this post via:

ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਨਾਲ ਕਈ ਅਣਬਣ ਦੀਆਂ ਖਬਰਾਂ ਮਗਰੋਂ, ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੂੰ ਲਿਬਰਲ ਪਾਰਟੀ ਦੇ ਕਈ ਸੰਸਦ ਮੈਂਬਰਾਂ ਵੱਲੋਂ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮੈਂਬਰ ਸਤੰਬਰ ਵਿਚ ਸ਼ੁਰੂ ਹੋਣ ਵਾਲੇ ਹਾਊਸ ਆਫ ਕਾਮਨਜ਼ ਦੇ ਇਜਲਾਸ ਤੋਂ ਪਹਿਲਾਂ ਟਰੂਡੋ ਕੈਬਨਿਟ ਵਿੱਚ ਵੱਡੇ ਬਦਲਾਅ ਦੀ ਮੰਗ ਕਰ ਰਹੇ ਹਨ। ਸੂਤਰਾਂ ਦੇ ਅਨੁਸਾਰ, ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਮਜ਼ਬੂਤ ਰਣਨੀਤੀ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਸਭ ਤੋਂ ਵੱਡਾ ਪ੍ਰਸ਼ਨ ਇਹ ਹੈ ਕਿ ਕੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣਾ ਵਿੱਤ ਮੰਤਰੀ ਬਦਲਣਗੇ ਜਾਂ ਨਹੀਂ।

ਬੈਂਕ ਆਫ ਕੈਨੇਡਾ ਦੇ ਸਾਬਕਾ ਗਵਰਨਰ ਮਾਰਕ ਕਾਰਨੀ ਨੂੰ ਵਿੱਤ ਮੰਤਰੀ ਬਣਾਉਣ ਦੀਆਂ ਗੱਲਾਂ ਵੀ ਚੱਲ ਰਹੀਆਂ ਹਨ। ਇਸ ਤੋਂ ਇਲਾਵਾ, ਕਿਹਾ ਜਾ ਰਿਹਾ ਹੈ ਕਿ ਕ੍ਰਿਸਟੀਆ ਫਰੀਲੈਂਡ ਦਾ ਵਿਭਾਗ ਬਦਲਿਆ ਜਾ ਸਕਦਾ ਹੈ ਪਰ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਕੱਢਿਆ ਨਹੀਂ ਜਾਵੇਗਾ। ਹਾਲ ਹੀ ਦੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਕਿ ਲਿਬਰਲ ਸਰਕਾਰ ਦੇ ਸੀਨੀਅਰ ਸਲਾਹਕਾਰ ਕ੍ਰਿਸਟੀਆ ਫਰੀਲੈਂਡ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ। ਟੋਰਾਂਟੋ-ਸੇਂਟ ਪੌਲ ਸੀਟ ‘ਤੇ ਹਾਰ ਨੇ ਟਰੂਡੋ ਦੀ ਆਗੂਈ ‘ਤੇ ਵੀ ਸਵਾਲ ਖੜੇ ਕਰ ਦਿੱਤੇ ਹਨ।

ਲਿਬਰਲ ਪਾਰਟੀ ਦੇ ਕੁਝ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ ਨੇ ਚੋਣਾਂ ਲਈ ਮਜ਼ਬੂਤ ਰਣਨੀਤੀ ਦੀ ਲੋੜ ਦੱਸਦੇ ਹੋਏ ਟਰੂਡੋ ਦੇ ਅਸਤੀਫਾ ਦੀ ਮੰਗ ਕੀਤੀ ਹੈ, ਹਾਲਾਂਕਿ ਬਹੁਤ ਸਾਰੇ ਮੰਤਰੀ ਅਤੇ ਸੰਸਦ ਮੈਂਬਰ ਟਰੂਡੋ ਦੇ ਹੱਕ ਵਿੱਚ ਹਨ। ਕ੍ਰਿਸਟੀਆ ਫਰੀਲੈਂਡ ਨੇ ਅਪ੍ਰੈਲ ਵਿੱਚ ਪੇਸ਼ ਬਜਟ ਰਾਹੀਂ ਨੌਜਵਾਨ ਕੈਨੇਡੀਅਨਜ਼ ਲਈ ਅਰਬਾਂ ਡਾਲਰ ਖਰਚ ਕਰਨ ਦਾ ਐਲਾਨ ਕੀਤਾ ਸੀ, ਤਾਂਕਿ ਸਰਕਾਰ ਦੀ ਛਵੀ ਸੁਧਾਰੀ ਜਾ ਸਕੇ। ਕਈ ਸਰਵੇਖਣਾਂ ਵਿੱਚ ਵੀ ਇਸ ਗੱਲ ਦਾ ਜ਼ਿਕਰ ਹੋਇਆ ਕਿ ਨੌਜਵਾਨਾਂ ਦਾ ਲਿਬਰਲ ਪਾਰਟੀ ਨਾਲ ਮੋਹ ਭੰਗ ਹੁੰਦਾ ਜਾ ਰਿਹਾ ਹੈ।