GTA News Media

Top Info Bar
22.1°C Toronto Loading date...
Canada Crime Punjab Toronto/GTA

ਟੋਰਾਂਟੋ ਵਿੱਚ ਕਾਰਜੈਕਿੰਗ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਵਾਧਾ, ਪੁਲਿਸ ਵਲੋਂ ਨਵੀਂ ਟਾਸਕ ਫੋਰਸ ਦਾ ਐਲਾਨ

ਟੋਰਾਂਟੋ ਵਿੱਚ ਕਾਰਜੈਕਿੰਗ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਵਾਧਾ, ਪੁਲਿਸ ਵਲੋਂ ਨਵੀਂ ਟਾਸਕ ਫੋਰਸ ਦਾ ਐਲਾਨ
Share this post via:

ਕੈਨੇਡਾ ਦੇ ਟੋਰਾਂਟੋ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਿੰਸਕ ਅਪਰਾਧਾਂ, ਜਿਵੇਂ ਕਿ ਕਾਰਜੈਕਿੰਗ ਅਤੇ ਗੋਲੀਬਾਰੀ ਦੇ ਘਟਨਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਯਾਰਕ ਰੀਜਨਲ ਪੁਲਿਸ ਮੁਖੀ ਜਿਮ ਮੈਕਸਵੀਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2023 ਵਿੱਚ ਇਲਾਕੇ ਵਿੱਚ ਕਾਰਜੈਕਿੰਗ ਦੀਆਂ ਵਾਰਦਾਤਾਂ ‘ਚ 106 ਫ਼ੀਸਦੀ ਦਾ ਵਾਧਾ ਹੋਇਆ ਹੈ। ਇਹ ਸਥਿਤੀ ਹਲਾਤਾਂ ਨੂੰ ਖਤਰਨਾਕ ਦਿਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਵੀ 92 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਬਰਦਾਸ਼ਤ ਕਰਨ ਦੇ ਕਾਬਿਲ ਨਹੀਂ ਹੈ।

ਜਿੰਮੇਵਾਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਨਵੀਂ ਟਾਸਕ ਫੋਰਸ ਬਣਾਉਣ ਦਾ ਐਲਾਨ ਕੀਤਾ ਹੈ, ਜੋ ਸਿਰਫ਼ ਕਾਰਜੈਕਿੰਗ ਦੀਆਂ ਵਾਰਦਾਤਾਂ ਦੀ ਜਾਂਚ ‘ਤੇ ਧਿਆਨ ਦੇਵੇਗੀ। ਜਿਮ ਮੈਕਸਵੀਨ ਨੇ ਦੱਸਿਆ ਕਿ, ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਗੱਡੀ ਚੋਰੀ ਦੀਆਂ ਵਾਰਦਾਤਾਂ ‘ਚ 33 ਫ਼ੀਸਦੀ ਦੀ ਕਮੀ ਹੋਈ ਹੈ, ਪਰ 2019 ਤੋਂ ਬਾਅਦ ਕਾਰਜੈਕਿੰਗ ਦੇ ਮਾਮਲਿਆਂ ਵਿੱਚ 400 ਫ਼ੀਸਦੀ ਦਾ ਵਾਧਾ ਹੋਇਆ ਹੈ।

ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਹੋਰਨਾਂ ਹਿੰਸਕ ਅਪਰਾਧਾਂ ਦੇ ਮਾਮਲੇ ਵੀ ਵਧ ਰਹੇ ਹਨ, ਜਿਸ ਵਿੱਚ 15 ਕਤਲ ਅਤੇ 46 ਗੋਲੀਬਾਰੀ ਦੀਆਂ ਵਾਰਦਾਤਾਂ ਇਸ ਸਾਲ ਦਰਜ ਕੀਤੀਆਂ ਗਈਆਂ ਹਨ। ਮੈਕਸਵੀਨ ਨੇ ਇਸ ਵਾਧੇ ਲਈ ਜਥੇਬੰਦ ਗਿਰੋਹਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜੋ ਅਮਰੀਕਾ ਤੋਂ ਇਲਾਕੇ ਵਿੱਚ ਪਹੁੰਚ ਰਹੇ ਹਨ।

ਨੌਜਵਾਨਾਂ ਨੂੰ ਅਪਰਾਧਿਕ ਕਿਰਿਆਵਾਂ ਵਿੱਚ ਸ਼ਾਮਲ ਕਰਨ ਲਈ ਲਾਲਚ ਦਿੱਤਾ ਜਾ ਰਿਹਾ ਹੈ। ਇੱਥੇ ਤੱਕ ਕਿ ਕੁਝ ਟੋਅ ਟਰੱਕ ਡਰਾਈਵਰਾਂ ਦੀਆਂ ਜਥੇਬੰਦੀਆਂ ਵੀ ਗੋਲੀਬਾਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੇ ਮਾਮਲੇ ਹਾਲ ਹੀ ਵਿੱਚ ਸਾਹਮਣੇ ਆਏ ਹਨ।

ਯਾਰਕ ਰੀਜਨਲ ਪੁਲਿਸ ਨੇ ਨਸਲੀ ਨਫਰਤ ਦੇ ਅਪਰਾਧਾਂ ਵਿੱਚ ਵੀ 4 ਫ਼ੀਸਦੀ ਵਾਧੇ ਦੀ ਜਾਣਕਾਰੀ ਦਿੱਤੀ ਹੈ। ਇਸ ਬਾਰੇ ਗੱਲ ਕਰਦਿਆਂ, ਮੈਕਸਵੀਨ ਨੇ ਸਪੱਸ਼ਟ ਕੀਤਾ ਕਿ ਦੋਸ਼ੀਆਂ ਨੂੰ ਕਾਨੂੰਨ ਦੇ ਅੱਗੇ ਜਵਾਬਦੇਹ ਬਣਾਉਣ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।