GTA News Media

Top Info Bar
22.1°C Toronto Loading date...
Punjab

ਦਿੱਲੀ ਦੇ ਟਿੱਕਰੀ ਬਾਰਡਰ ਤੋਂ ਪੁਲਿਸ ਨੇ ਹਟਾਏ ਬੈਰੀਕੇਡ

ਦਿੱਲੀ ਦੇ ਟਿੱਕਰੀ ਬਾਰਡਰ ਤੋਂ ਪੁਲਿਸ ਨੇ ਹਟਾਏ ਬੈਰੀਕੇਡ
Share this post via:

ਨਵੀਂ ਦਿੱਲੀ:ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਦਿੱਲੀ ਦੇ ਬਾਰਡਰ ਤੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਹੁਣ ਦਿੱਲੀ ਪੁਲਿਸ ਨੇ ਟਿੱਕਰੀ ਤੇ ਗਾਜੀਪੁਰ ਬਾਰਡਰ ਤੋਂ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਦੱਸ ਦਈਏ ਕਿ 26 ਨਵੰਬਰ 2020 ਨੂੰ ਜਦੋਂ ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਦਿੱਲੀ ‘ਚ ਜਾ ਰਹੇ ਸਨ ਤਾਂ ਪੁਲਿਸ ਨੇ ਕਿਸਾਨਾ ਨੂੰ ਰੋਕਣ ਲਈ ਬੈਰੀਕੇਡ ਲਗਾਏ ਸਨ। ਅੰਦੋਲਨਕਾਰੀ ਕਿਸਾਨਾਂ ਨੇ ਬੈਰੀਕੇਡ ਦੇ ਕੋਲ ਹੀ ਪੱਕਾ ਧਰਨਾ ਲਗਾ ਦਿੱਤਾ ਸੀ ਜੋ ਕਿ ਉਦੋ ਤੋਂ ਹੁਣ ਤੱਕ ਲਗਾਤਾਰ ਜਾਰੀ ਹੈ।

ਰਸਤੇ ਬੰਦ ਨੂੰ ਲੈ ਕੇ ਕੁਝ ਦਿਨ ਪਹਿਲਾ ਸੁਪਰੀਮ ਕੋਰਟ ‘ਚ ਵੀ ਸੁਣਵਾਈ ਹੋਈ ਸੀ। ਕਿਸਾਨਾਂ ਨੇ ਇਹ ਕਿਹਾ ਕਿ ਉਨ੍ਹਾਂ ਨੇ ਰਸਤੇ ਨਹੀਂ ਰੋਕੇ, ਰਸਤੇ ਤਾ ਪੁਲਿਸ ਨੇ ਰੋਕੇ ਹਨ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪਰ ਕਿਸਾਨਾਂ ਵੱਲੋਂ ਸੜਕ ਤੇ ਲਗਾਏ ਆਪਣੇ ਟੈਂਟ ਹਟਾ ਦਿੱਤੇ ਸਨ।ਤੇ ਹੁਣ ਪੁਲਿਸ ਨੇ ਬੈਰੀਕੇਡ ਹਟਾਉਣੇ ਵੀ ਸੁਰੂ ਕਰ ਦਿੱਤੇ ਹਨ।