GTA News Media

Top Info Bar
22.1°C Toronto Loading date...
Punjab

ਨਵਜੋਤ ਸਿੱਧੂ ਕੱਲ੍ਹ ਪਟਿਆਲਾ ਜੇਲ੍ਹ ਤੋਂ ਹੋਣਗੇ ਰਿਹਾਅ

ਨਵਜੋਤ ਸਿੱਧੂ ਕੱਲ੍ਹ ਪਟਿਆਲਾ ਜੇਲ੍ਹ ਤੋਂ ਹੋਣਗੇ ਰਿਹਾਅ
Share this post via:

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ 1 ਅਪ੍ਰੈਲ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਥੇ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਇਸਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਉਮੀਦ ਜਤਾਈ ਜਾ ਰਹੀ ਸੀ । ਜਿਸ ਦੇ ਲਈ ਕੈਬਨਿਟ ਨੂੰ ਭੇਜੀ ਗਈ ਫਾਇਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਨਾ ਹੋਣ ਕਾਰਨ ਉਨ੍ਹਾਂ ਦੀ  ਰਿਹਾਈ ਨਹੀਂ ਹੋ ਸਕੀ ਸੀ । ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ । ਪਰ ਹੁਣ ਉਨ੍ਹਾਂ ਦੀ ਰਿਹਾਈ ਭਲਕੇ ਯਾਨੀ 1 ਅਪਰੈਲ ਨੂੰ ਹੋਵੇਗੀ ।