ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਵੀਰਵਾਰ ਨੂੰ ਡਰੱਗਜ਼ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਉਸ ਦੀ ਜ਼ਮਾਨਤ ਅਰਜ਼ੀ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ।
ਇਸ ਤੋਂ ਪਹਿਲਾਂ ਮਜੀਠੀਆ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਪੇਸ਼ ਹੋਏ।
ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਵਕੀਲ, ਐਡਵੋਕੇਟ ਚੀਮਾ ਅਤੇ ਐਚ.ਐਸ.ਧਨੋਆ ਵੀ ਮੌਜੂਦ ਸਨ।
ਮਜੀਠੀਆ ਸਵੇਰੇ 10.30 ਵਜੇ ਕੋਰਟ ਕੰਪਲੈਕਸ ਪਹੁੰਚੇ।
ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਉਹ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਅਦਾਲਤ ਵਿੱਚ ਆਏ ਹਨ।
ਚੀਫ਼ ਜਸਟਿਸ ਐੱਨ.ਵੀ. ਰਮਨਾ ਅਤੇ ਜਸਟਿਸ ਏ.ਐੱਸ. ਬੋਪੰਨਾ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਮਜੀਠੀਆ ਨੂੰ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੇਠਲੀ ਅਦਾਲਤ ਅੱਗੇ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਉਸ ਦੀ ਅੰਤਰਿਮ ਜ਼ਮਾਨਤ ਬੁੱਧਵਾਰ ਰਾਤ ਨੂੰ ਖਤਮ ਹੋ ਗਈ ਸੀ।
ਅਦਾਲਤ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਅਦਾਲਤ ਕੰਪਲੈਕਸ ਵਿੱਚ ਮਜੀਠੀਆ ਤੋਂ ਕਰੀਬ ਇੱਕ ਘੰਟਾ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ।
ਪੁੱਛਗਿੱਛ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ।