GTA News Media

Top Info Bar
22.1°C Toronto Loading date...
Punjab

ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਪੀ.ਜੀ.ਆਈ ‘ਚ ਦਾਖਲ

ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਪੀ.ਜੀ.ਆਈ ‘ਚ ਦਾਖਲ
Share this post via:

ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ  ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਵਿੱਚ ਭਰਤੀ ਕੀਤਾ ਗਿਆ ਹੈ।

ਦਰਅਸਲ ਨਵਜੋਤ ਸਿੱਧੂ ਦੇ ਵਕੀਲ ਦੀ ਤਰਫੋਂ ਪਟਿਆਲਾ ਦੀ ਸੈਸ਼ਨ ਕੋਰਟ ‘ਚ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ‘ਚ ਉਨ੍ਹਾਂ ਨਵਜੋਤ ਸਿੱਧੂ ਦੀ ਸਿਹਤ ਖਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਚੰਡੀਗੜ੍ਹ ਪੀ.ਜੀ.ਆਈ. ਉਨ੍ਹਾਂ ਦਾ ਇਲਾਜ ਕਰਵਾਉਣ ਲਈ ਕਿਹਾ।

ਅੱਜ ਨਵਜੋਤ ਸਿੱਧੂ  ਨੂੰ ਪਟਿਆਲਾ ਜੇਲ੍ਹ ਪ੍ਰਸ਼ਾਸਨ ਚੰਡੀਗੜ੍ਹ ਪੀ.ਜੀ.ਆਈ. ਲੈ ਕੇ ਆਏ ਹਨ, ਜਿੱਥੇ ਉਨ੍ਹਾਂ ਦੇ ਚੈਕਅੱਪ ਤੋਂ ਇਲਾਵਾ ਜ਼ਰੂਰੀ ਟੈਸਟ ਵੀ ਕੀਤੇ ਜਾਣਗੇ।