GTA News Media

Top Info Bar
22.1°C Toronto Loading date...
Punjab

ਪਟਿਆਲਾ ਦੇ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ

ਪਟਿਆਲਾ ਦੇ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ
Share this post via:

ਪਟਿਆਲਾ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ‘ਤੇ ਇਕ ਵਿਅਕਤੀ ਬੈਠਾ ਸੀ, ਜਿਸ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਮਿਲੀ ਹੈ। ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਸਾਰਾ ਮਾਮਲਾ ਪਿੰਡ ਨਰੜੂ ਦੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਹੈ। ਦੱਸ ਦਈਏ ਕਿ ਹਲਕਾ ਘਨੌਰ ਦੇ ਪਿੰਡ ਨਰੜੂ ਸਥਿਤ ਗੁਰਦੁਆਰਾ ਸਾਹਿਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ‘ਤੇ ਬੈਠ ਕੇ ਇਕ ਨੌਜਵਾਨ ਨੇ ਬੇਅਦਬੀ ਕੀਤੀ ਹੈ। ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸੇਵਾਦਾਰਾਂ ਵੱਲੋਂ ਪਾਲਕੀ ਸਾਹਿਬ ਤੋਂ ਹੇਠਾਂ ਉਤਾਰਿਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਹੈੱਡ ਗ੍ਰੰਥੀ ਜੋਗਾ ਸਿੰਘ ਨੇ ਇਸ ਪੂਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਸ਼ਾ ਸਿੰਘ ਅਤੇ ਮੀਤ ਪ੍ਰਧਾਨ ਤਰਲੋਚਨ ਸਿੰਘ, ਹੈੱਡ ਗ੍ਰੰਥੀ ਜੋਗਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਰੋਜ਼ਾਨਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਂਦਾ ਸੀ ਅਤੇ ਅੱਜ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕਰਨ ਮਗਰੋਂ ਉਸ ਨੇ ਬੇਦਾਬੀ ਦੀ ਘਟਨਾ ਨੂੰ ਅੰਜਾਮ ਦਿੱਤਾ। ਡੀਐਸਪੀ ਸਰਕਲ ਰਘਬੀਰ ਸਿੰਘ ਥਾਣਾ ਖੇੜੀ ਗੰਡੀਆ ਦੇ ਮੁੱਖ ਅਫਸਰ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਡੀਐਸਪੀ ਸਰਕਲ ਘਨੌਰ ਰਘਬੀਰ ਸਿੰਘ ਨੇ ਦੱਸਿਆ ਕਿ ਨੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਖੇੜੀ ਗੰਡੀਆ ਥਾਣੇ ਵਿੱਚ FIR ਨੰਬਰ 55 ਅਤੇ ਧਾਰਾ 295ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਜ਼ੋਰਾਵਰ ਸਿੰਘ ਦੀ ਉਮਰ ਕਰੀਬ 38 ਸਾਲ ਦੱਸੀ ਜਾਂਦੀ ਹੈ ਅਤੇ ਉਹ ਪਿੰਡ ਨਰੜੂ ਦਾ ਰਹਿਣ ਵਾਲਾ ਹੈ। ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੈ ਅਤੇ ਉਸ ਦਾ ਇਲਾਜ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ੋਰਾਵਰ ਸਿੰਘ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਂਦਾ ਸੀ।