ਪਠਾਨਕੋਟ ‘ਚ 14 ਸਾਲਾ ਸਿੱਖ ਲੜਕੀ ਦਾ ਜ਼ਬਰੀ ਤਬਦੀਲ ਕਰਵਾਇਆ ਧਰਮ
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦਰਜ ਕੀਤੀ ਸ਼ਿਕਾਇਤ ‘ਚ ਪੀੜਤ ਪਰਿਵਾਰ ਵੱਲੋਂ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਲੜਕੀ ਆਪਣੇ ਨਾਨਕੇ ਘਰ ਗਈ ਹੋਈ ਸੀ, ਜਿੱਥੇ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਨੇ ਉਨ੍ਹਾਂ ਦੀ ਧੀ ਦਾ ਧਰਮ ਪਰਿਵਰਤਨ ਕਰਵਾ ਦਿੱਤਾ । ਪੁਲਿਸ ਨੇ ਧਾਰਾ 295 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।