GTA News Media

Top Info Bar
22.1°C Toronto Loading date...
Punjab

ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸੁਖਬੀਰ ਬਾਦਲ ਨੇ ਨਾਮਜਦਗੀ ਪੱਤਰ ਕੀਤੇ ਦਾਖਲ

ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸੁਖਬੀਰ ਬਾਦਲ ਨੇ ਨਾਮਜਦਗੀ ਪੱਤਰ ਕੀਤੇ ਦਾਖਲ
Share this post via:

ਵਿਧਾਨ ਸਭਾ ਸੀਟ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਰਿਟਰਨਿੰਗ ਅਫਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੱਲ੍ਹ ਲੰਬੀ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਸੀ। ਅੱਜ ਪਾਰਟੀ ਪ੍ਰਧਾਨ ਅਤੇ ਉਨ੍ਹਾਂ ਦੇ ਸਪੁੱਤਰ ਸੁਖਬੀਰ ਬਾਦਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਪ੍ਰਕਾਸ਼ ਸਿੰਘ ਬਾਦਲ ਦਾ ਕਵਰਿੰਗ ਉਮੀਦਵਾਰ ਹਾਂ। ਉਨ੍ਹਾਂ ਕਿਹਾ ਕਿ 20 ਦਿਨ ਬਾਕੀ ਰਹਿ ਜਾਣ ਕਾਰਨ ਚੋਣ ਜੰਗ ਸ਼ੁਰੂ ਹੋ ਗਈ ਹੈ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ)-ਬਸਪਾ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੇ ਲੋਕ ਪਾਰਟੀ ‘ਤੇ ਵਿਸ਼ਵਾਸ ਕਰ ਰਹੇ ਹਨ। ਅਸੀਂ ਜਿੱਥੇ ਵੀ ਜਾਂਦੇ ਹਾਂ, ਲੋਕ ਵੱਡੇ ਬਾਦਲ ਸਾਬ੍ਹ ਦੇ ਰਾਜ ਨੂੰ ਯਾਦ ਕਰਦੇ ਹਨ।