GTA News Media

Top Info Bar
22.1°C Toronto Loading date...
Punjab

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ
Share this post via:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16 ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਅਧੀਨ ਸਦਨ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸੈਸ਼ਨ ਸਵੇਰੇ 11 ਵਜੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।