GTA News Media

Top Info Bar
22.1°C Toronto Loading date...
Punjab

ਪੰਜਾਬ ‘ਚ ਇੱਕ ਨੌਜਵਾਨ ਦਾ ਗੋਲ਼ੀਆਂ ਮਾਰਕੇ ਕੀਤਾ ਕਤਲ

ਪੰਜਾਬ ‘ਚ ਇੱਕ ਨੌਜਵਾਨ ਦਾ ਗੋਲ਼ੀਆਂ ਮਾਰਕੇ ਕੀਤਾ ਕਤਲ
Share this post via:

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 54 ‘ਤੇ ਪਿੰਡ ਦੀਨਪੁਰ  ‘ਚ ਰੇਡੀਮੇਡ ਦੀ ਦੁਕਾਨ ਦੇ ਮਾਲਕ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਤੋਂ ਬਾਅਦ ਹਮਲਾਵਰ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ। ਥਾਣਾ ਸਦਰ ਤਰਨਤਾਰਨ  ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਰਸੂਲਪੁਰ ਨੇ ਨੈਸ਼ਨਲ ਹਾਈਵੇ-54 ਅਧੀਨ ਪੈਂਦੇ ਪਿੰਡ ਦੀਨਪੁਰ ਵਿੱਚ ਕੁਝ ਸਮਾਂ ਪਹਿਲਾਂ ਰੈਡੀਮੇਡ ਕੱਪੜਿਆਂ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਮੰਗਲਵਾਰ ਸ਼ਾਮ ਜਦੋਂ ਗੁਰਜੰਟ ਸਿੰਘ ਦੁਕਾਨ ‘ਤੇ ਮੌਜੂਦ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਦੁਕਾਨ ‘ਚ ਦਾਖਲ ਹੁੰਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਦੌਰਾਨ ਗੁਰਜੰਟ ਸਿੰਘ ਦੇ ਸਰੀਰ ‘ਤੇ ਅੱਧੀ ਦਰਜਨ ਦੇ ਕਰੀਬ ਗੋਲੀਆਂ ਚੱਲੀਆਂ।

ਗੁਰਜੰਟ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਤਰਨਤਾਰਨ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸ.ਪੀ ਜਾਂਚ ਵਿਸ਼ਾਲ ਜੀ.ਸੀ. ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।