GTA News Media

Top Info Bar
22.1°C Toronto Loading date...
Punjab

ਪੰਜਾਬ ‘ਚ ਫਿਰ ਵਾਪਰੀ ਬੇਅਦਬੀ ਦੀ ਘਟਨਾ

ਪੰਜਾਬ ‘ਚ ਫਿਰ ਵਾਪਰੀ ਬੇਅਦਬੀ ਦੀ ਘਟਨਾ
Share this post via:

ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨਿੱਤ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਹੁਣ ਫਿਰੋਜ਼ਪੁਰ ਦੇ ਪਿੰਡ ਮਹਾਲਮ ਤੋਂ ਸਾਹਮਣੇ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਖੇਤਾਂ ਵਿੱਚ ਪਏ ਗੰਦਗੀ ਦੇ ਢੇਰ ਵਿੱਚੋਂ ਸ੍ਰੀ ਗੁਟਕਾ ਸਾਹਿਬ ਦਾ ਸਰੂਪ ਮਿਲਿਆ ਹੈ। ਇਸ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਲੋਕ ਭੜਕ ਗਏ। ਫਿਲਹਾਲ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।