GTA News Media

Top Info Bar
22.1°C Toronto Loading date...
Punjab

ਪੰਜਾਬ ‘ਚ ਫੜੇ ਗਏ ਸਿੱਖ ਨੌਜਵਾਨਾਂ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਪੰਜਾਬ ‘ਚ ਫੜੇ ਗਏ ਸਿੱਖ ਨੌਜਵਾਨਾਂ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ
Share this post via:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਅੰਦਰ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ। ਜਥੇਦਾਰ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ‘ਖਾਲਸਾ ਵਹੀਰ’ ਕੱਢਿਆ ਜਾਵੇਗਾ।

ਦੱਸ ਦੇਈਏ ਕਿ ਮੀਟਿੰਗ ਵਿੱਚ SGPC ਦੇ ਪ੍ਰਧਾਨ, H.S.G.M.C., D.S.G.M.C. ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਨਿਹੰਗ ਜਥੇਬੰਦੀਆਂ ਦੇ ਨੁਮਾਇੰਦਿਆਂ, ਸਿੱਖ ਬੁੱਧੀਜੀਵੀਆਂ, ਸਿੱਖ ਵਕੀਲਾਂ ਅਤੇ ਸਿੱਖ ਪੱਤਰਕਾਰਾਂ ਨੂੰ ਮੀਟਿੰਗ ਦਾ ਹਿੱਸਾ ਬਣਾਇਆ ਗਿਆ ਹੈ।