GTA News Media

Top Info Bar
22.1°C Toronto Loading date...
Punjab

ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਬਣੇ ਹੜ੍ਹ ਵਰਗੇ ਹਾਲਾਤ

ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਬਣੇ ਹੜ੍ਹ ਵਰਗੇ ਹਾਲਾਤ
Share this post via:

ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ‘ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸੂਬੇ ‘ਚ ਦਰਿਆਵਾਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਆਲੇ-ਦੁਆਲੇ ਵਸੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਕਈ ਜ਼ਿਲ੍ਹਿਆਂ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜੰਡਿਆਲਾ ਗੁਰੂ ‘ਚ ਬੰਡਾਲਾ ਦੇ ਆਸ-ਪਾਸ ਦੇ ਇਲਾਕੇ ‘ਚ ਨਹਿਰ ਦੀ ਚਾਰਦੀਵਾਰੀ ਟੁੱਟਣ ਕਾਰਨ ਕਰੀਬ 200 ਏਕੜ ਫਸਲ ਪਾਣੀ ‘ਚ ਡੁੱਬ ਗਈ ਹੈ।

ਚੰਡੀਗੜ੍ਹ, ਖਰੜ, ਐਸਬੀਐਸ ਨਗਰ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪਟਿਆਲਾ, ਮੁਹਾਲੀ, ਆਨੰਦਪੁਰ ਸਾਹਿਬ, ਫਤਹਿਗੜ੍ਹ ਸਾਹਿਬ ਅਤੇ ਜੰਡਿਆਲਾ ਗੁਰੂ, ਬੰਡਾਲਾ, ਅਬੋਹਰ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਨਹਿਰਾਂ ਵਿੱਚ ਪਾੜ ਪੈਣ ਕਾਰਨ ਖੇਤਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸੇ ਦੌਰਾਨ ਮੰਤਰੀ ਅਤੇ ਵਿਧਾਇਕ ਹੇਠਲੇ ਇਲਾਕਿਆਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾਵੇ। ਬਾਰਸ਼ ਹੋਣ ਦੇ ਬਾਵਜੂਦ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜ ਜਾਰੀ ਹਨ।