GTA News Media

Top Info Bar
22.1°C Toronto Loading date...
Punjab

ਪੰਜਾਬ ‘ਚ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ, ਵਿਜੀਲੈਂਸ ਵਿਭਾਗ ਆਪਣੇ ਕੋਲ ਰੱਖੇ

ਪੰਜਾਬ ‘ਚ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ, ਵਿਜੀਲੈਂਸ ਵਿਭਾਗ ਆਪਣੇ ਕੋਲ ਰੱਖੇ
Share this post via:

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਨਵੇਂ ਸਹੁੰ ਚੁੱਕੇ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਕਰ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ, ਵਿਜੀਲੈਂਸ ਵਿਭਾਗ ਆਪਣੇ ਕੋਲ ਰੱਖੇ ਹਨ।

ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿੱਤ ਅਤੇ ਮਾਲ ਵਿਭਾਗ, ਬਰਨਾਲਾ ਦੇ ਵਿਧਾਇਕ ਗੁਰਮੀਤ ਮੀਤ ਹੇਅਰ ਨੂੰ ਸਿੱਖਿਆ ਵਿਭਾਗ ਦਿੱਤਾ ਗਿਆ ਹੈ।

ਡਾ: ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ, ਜਦਕਿ ਕੈਬਨਿਟ ਵਿਚ ਇਕਲੌਤੀ ਮਹਿਲਾ ਮੰਤਰੀ ਡਾ: ਬਲਜੀਤ ਕੌਰ ਨੂੰ ਮਹਿਲਾ ਭਲਾਈ, ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗ ਦਿੱਤਾ ਗਿਆ ਹੈ।

ਹਰਭਜਨ ਸਿੰਘ ਨੂੰ ਬਿਜਲੀ ਵਿਭਾਗ, ਲਾਲ ਚੰਦ ਨੂੰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ।

ਕੁਲਦੀਪ ਸਿੰਘ ਧਾਲੀਵਾਲ ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਹੋਣਗੇ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਵਿਭਾਗ ਅਲਾਟ ਕੀਤਾ ਗਿਆ ਹੈ।

ਹਰਜੋਤ ਬੈਂਸ ਨੂੰ ਕਾਨੂੰਨ ਅਤੇ ਸੈਰ-ਸਪਾਟਾ ਵਿਭਾਗ ਜਦਕਿ ਬ੍ਰਹਮ ਸ਼ੰਕਰ ਜਿੰਪਾ ਨੂੰ ਜਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ।