ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ
ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਪਣੇ ਆਖਰੀ ਸਾਹ ਲਏ।
ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੇ ਸਮੇਂ ਤੋਂ ਹਸਪਤਾਲ ‘ਚ ਦਾਖਲ ਸਨ ਅਤੇ ਅਜਿਹੇ ‘ਚ ਕਈ ਦਿੱਗਜਾਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ। ਦੱਸ ਦੱਈਏ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਗਿਆਰਾਂ ਵਾਰ ਵਿਧਾਇਕ ਰਹੇ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ, ਅੱਜ 95 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ।