GTA News Media

Top Info Bar
22.1°C Toronto Loading date...
Punjab

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
Share this post via:

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾਈ। ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ’ਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ ਦੀ ਯੋਜਨਾ, ਹਾਲ ਹੀ ਵਿੱਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦਬਣਾਈ ਗਈ ਸੀ।