ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋ ਹੋਈ ਪਾਰ : ਆਸ਼ੂ
ਚੰਡੀਗੜ੍ਹ : ਪੰਜਾਬ ਰਾਜ ‘ਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਇਹ ਜਾਣਕਾਰੀ ਅੱਜ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ।
ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ‘ਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ ਤੇ ਹੁਣ ਤੱਕ ਖਰੀਦ ਸਬੰਧੀ 15986.27 ਕਰੋੜ ਦੀ ਅਦਾਇਗੀ ਹੋ ਚੁੱਕੀ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੰਡੀਆਂ ‘ਚ 29 ਅਕਤੂਬਰ,2021 ਤੱਕ 10407043 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ‘ਚ 10159538.2315 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਗਈ ਹੈ। ਖਰੀਦੇ ਗਏ ਝੋਨੇ ‘ਚ ਸਰਕਾਰੀ ਏਜੰਸੀਆਂ ਨੇ 10112153.2315 ਮੀਟ੍ਰਿਕ ਟਨ ਤੇ ਮਿਲਰਜ਼ ਵਲੋਂ 47385 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।
ਸ੍ਰੀ ਆਸ਼ੂ ਨੇ ਸੂਬੇ ਦੇ ਕਿਸਾਨਾਂ ਵਲੋਂ ਪੈਦਾ ਕੀਤੇ ਝੋਨੇ ਦਾ ਦਾਣਾ ਦਾਣਾ ਖਰੀਦਣ ਦਾ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਕਿਹਾ ਕਿ ਦੂਜੇ ਰਾਜਾਂ ਤੋਂ ਘੱਟ ਰੇਟ ‘ਚ ਝੋਨਾ ਖਰੀਦ ਕੇ ਪੰਜਾਬ ‘ਚ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।ਇਸ ਕਰਕੇ ਹੁਣ ਤੱਕ ਬਾਹਰਲੇ ਰਾਜਿਆਂ ਤੋਂ ਅਣਅਧਿਕਾਰਿਤ ਤੌਰ ਤੇ ਬਰਾਮਦ ਪੈਡੀ / ਚਾਵਲ ਦੇ ਟੋਟਲ 21 ਟਰੱਕ ਤੇ ਟਰਾਲੀਆਂ ਫੜੀਆਂ ਜਾ ਚੁਕੀਆਂ ਗਈਆਂ ਹਨ ਜਿਨ੍ਹਾਂ ‘ਚ 4695.20 ਕੁਇੰਟਲ ਝੋਨਾ ਜ਼ਬਤ ਕਰਦਿਆਂ ਅਤੇ 30 ਲੋਕਾਂ / ਆੜਤੀਆਂ / ਮਿਲਰਾਂ ਵਿਰੁਧ 11 ਐਫ.ਆਈ.ਆਰ ਦਰਜ ਕਰਵਾਈਆਂ ਗਈਆ ਹਨ ਇਸ ‘ਚ 21 ਵਿਅਕਤੀ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤੇ ਹਨ।