GTA News Media

Top Info Bar
22.1°C Toronto Loading date...
Punjab

ਪੰਜਾਬ ਵਿਧਾਨ ਸਭਾ ਚੋਣਾਂ ‘ਚ ਇਸ ਵਾਰ 1304 ਉਮੀਦਵਾਰ ਚੋਣ ਮੈਦਾਨ ‘ਚ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਇਸ ਵਾਰ 1304 ਉਮੀਦਵਾਰ ਚੋਣ ਮੈਦਾਨ ‘ਚ
Share this post via:

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ: ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੌਰਾਨ ਕੁੱਲ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ। ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ।   164 ਨਾਮਜ਼ਦਗੀ ਪੱਤਰ ਵਾਪਸ ਲਏ ਗਏ।  ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ।