GTA News Media

Top Info Bar
22.1°C Toronto Loading date...
Punjab

ਪੰਜਾਬ ਵਿੱਚ ਇੱਕ ਵਾਰ ਫਿਰ ਬਣੀ ਹੜ੍ਹਾਂ ਦੀ ਸਥਿਤੀ

ਪੰਜਾਬ ਵਿੱਚ ਇੱਕ ਵਾਰ ਫਿਰ ਬਣੀ ਹੜ੍ਹਾਂ ਦੀ ਸਥਿਤੀ
Share this post via:

ਪੰਜਾਬ ‘ਚ ਇਕ ਵਾਰ ਫਿਰ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ।ਨੰਗਲ ਦੇ ਬਹੁਤੇ ਪਿੰਡਾਂ ‘ਚ ਪਾਣੀ ਭਰ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਕਈ ਪਿੰਡ ਖ਼ਾਲੀ ਕਰਵਾਏ ਜਾ ਰਹੇ ਹਨ।

ਬੀਤੇ ਦਿਨ ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹੇ ਗਏ ਸਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।ਐਤਵਾਰ ਨੂੰ ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1678 ਫੁੱਟ ਤੱਖ ਪਹੁੰਚ ਗਿਆ ਸੀ, ਜੋ ਸਮੋਵਾਰ ਨੂੰ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਤੱਕ ਪਹੁੰਚ ਗਿਆ। ਸਥਿਤੀ ‘ਤੇ ਕਾਬੂ ਪਾਉਣ ਲਈ NDRF, ਫੌਜ ਅਤੇ ਹਵਾਈ ਸੈਨਾ ਦੀ ਮਦਦ ਲਈ ਜਾ ਰਹੀ ਹੈ।