GTA News Media

Top Info Bar
22.1°C Toronto Loading date...
Punjab

ਪੰਜਾਬ ਸਰਕਾਰ ਵਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਦੀ ਮਦਦ ਰਾਸ਼ੀ ਜਾਰੀ

ਪੰਜਾਬ ਸਰਕਾਰ ਵਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਦੀ ਮਦਦ ਰਾਸ਼ੀ ਜਾਰੀ
Share this post via:

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।। ਕਿਸਾਨਾਂ ਨਾਲ ਇਕ ਹੋਰ ਵੱਡਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ 789 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਸੂਬਾ ਸਰਕਾਰ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਤਾਂ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਮੁੱਖ ਮੰਤਰੀ ਇਸ ‘ਤੇ ਸਹਿਮਤ ਹੋ ਗਏ ਸਨ ਅਤੇ ਉਨ੍ਹਾਂ ਨੇ 3 ਦਿਨਾਂ ਦੇ ਅੰਦਰ ਵਿੱਤੀ ਸਹਾਇਤਾ ਰਾਸ਼ੀ ਜਾਰੀ ਕਰ ਦਿੱਤੀ ਹੈ।