GTA News Media

Top Info Bar
22.1°C Toronto Loading date...
Punjab

ਬਠਿੰਡਾ ਵਿੱਚ ਨਿੱਜੀ ਹਸਪਤਾਲ ‘ਚ ਇਲਾਜ ਲਈ ਆਈ ਔਰਤ ਨਾਲ ਸਮੂਹਿਕ ਬਲਾਤਕਾਰ

ਬਠਿੰਡਾ ਵਿੱਚ ਨਿੱਜੀ ਹਸਪਤਾਲ ‘ਚ ਇਲਾਜ ਲਈ ਆਈ ਔਰਤ ਨਾਲ ਸਮੂਹਿਕ ਬਲਾਤਕਾਰ
Share this post via:

ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਈ ਇੱਕ ਔਰਤ ਵੱਲੋਂ ਇੱਕ ਨਿੱਜੀ ਹਸਪਤਾਲ ਦੇ ਕੰਪਾਊਡਰਾਂ ਉੱਤੇ ਸਮੂਹਿਕ ਜਬਰ ਜਨਾਹ ਦਾ ਦੋਸ਼ ਲਾਇਆ ਗਿਆ। ਸੂਤਰਾਂ ਅਨੁਸਾਰ ਔਰਤ ਦਾ ਸਿਵਲ ਹਸਪਤਾਲ ਬਠਿੰਡਾ ਵਿਖੇ ਇਲਾਜ ਚੱਲ ਰਿਹਾ ਹੈ। ਪੀੜਤ ਔਰਤ ਨੇ ਕਿਹਾ ਕਿ ਉਹ ਆਪਰੇਸ਼ਨ ਲਈ ਹਸਪਤਾਲ ਆਈ ਸੀ ਅਤੇ ਦੱਸਿਆ ਗਿਆ ਕਿ ਉਸ ਦਾ ਸ਼ਾਮ 4 ਵਜੇ ਆਪਰੇਸ਼ਨ ਹੋਵੇਗਾ, ਜਿਸ ਤੋਂ ਬਾਅਦ ਮੈਨੂੰ ਆਪਰੇਸ਼ਨ ਥੀਏਟਰ ਵਿੱਚ ਲਿਜਾਇਆ ਗਿਆ ਅਤੇ ਲੜਕਿਆਂ ਨੇ ਬੇਹੋਸ਼ੀ ਦਾ ਟੀਕਾ ਲਗਾਇਆ ਅਤੇ ਔਰਤ ਨਾਲ ਬਲਾਤਕਾਰ ਕੀਤਾ।

ਇਸ ਮੌਕੇ ਔਰਤ ਦੇ ਪਤੀ ਨੇ ਕਿਹਾ ਕਿ ਉਸਦੀ ਪਤਨੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਉਸ ਦੀ ਕਿਡਨੀ ਦੀ ਸਰਜਰੀ ਹੋਈ ਸੀ ਪਰ ਆਪਰੇਸ਼ਨ ਤੋਂ ਬਾਅਦ ਉਸਦੀ ਪਤਨੀ ਨੇ ਉਸਨੂੰ ਦੱਸਿਆ ਕਿ ਉਸਦੇ ਨਾਲ ਹਸਪਤਾਲ ਦੇ ਸਟਾਫ ਦੇ ਛੇ ਲੜਕਿਆਂ ਵੱਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ ਹੈ, ਉਸ ਨੇ ਪੁਲਿਸ ਨੂੰ ਇਨਸਾਫ਼ ਦੀ ਅਪੀਲ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਜਾਵੇ ਅਤੇ ਉਸਨੂੰ ਨਿਆਂ ਦਿੱਤਾ ਜਾਵੇ। ਇਸ ਮੌਕੇ ਬੋਲਦਿਆਂ, ਇੰਸਪੈਕਟਰ ਨੇ ਕਿਹਾ ਕਿ ਉਸਨੇ ਔਰਤ ਦੇ ਬਿਆਨ ਦਰਜ ਕਰ ਲਏ ਹਨ ਅਤੇ ਜੋ ਵੀ ਇਸ ਵਿੱਚ ਸ਼ਾਮਲ ਸੀ ਉਸਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।