GTA News Media

Top Info Bar
22.1°C Toronto Loading date...
Punjab

ਬਲਬੀਰ ਸਿੰਘ ਰਾਜੇਵਾਲ ਨੇ ਹਲਕਾ ਸਮਰਾਲਾ ਤੋਂ ਚੋਣ ਲੜਨ ਦਾ ਕੀਤਾ ਐਲਾਨ

ਬਲਬੀਰ ਸਿੰਘ ਰਾਜੇਵਾਲ ਨੇ ਹਲਕਾ ਸਮਰਾਲਾ ਤੋਂ ਚੋਣ ਲੜਨ ਦਾ ਕੀਤਾ ਐਲਾਨ
Share this post via:

ਦਿੱਲੀ ਕਿਸਾਨ ਅੰਦੋਲਨ ਦੇ ਦੌਰਾਨ ਕੌਮਾਂਤਰੀ ਪੱਧਰ ਤੇ ਪਛਾਣ ਬਣਾਉਣ ਵਾਲੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਮਰਾਲਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਰਾਜੇਵਾਲ ਦੇ ਚੋਣ ਮੈਦਾਨ ‘ਚ ਉਤਰਨ ਤੋਂ ਬਾਅਦ ਹਲਕਾ ਸਮਰਾਲਾ ਵਿੱਚ ਕਾਫੀ ਸਿਆਸੀ ਉਥਲ-ਪੁਥਲ ਮਚ ਜਾਵੇਗੀ ਕਿਉਂਕਿ ਉਕਤ ਕਿਸਾਨ ਲੀਡਰ ਇਸ ਭਾਈਚਾਰੇ ਨਾਲ ਸਬੰਧਤ ਹੋਣ ਦੇ ਨਾਲ-ਨਾਲ ਹਰ ਸਿਆਸੀ ਪਾਰਟੀ ਦੇ ਆਗੂਆਂ ਨਾਲ ਵੀ ਸਿੱਧੇ ਸਬੰਧ ਰੱਖਦੇ ਹਨ।

ਦੱਸਣਯੋਗ ਹੈ ਕਿ ਬਲਬੀਰ ਸਿੰਘ ਰਾਜੇਵਾਲ ਸਿਆਸਤ ‘ਚ ਨਵੇਂ ਨਹੀਂ ਹਨ ਅਤੇ ਕਈ ਸਾਲ ਪਹਿਲਾਂ ਉਨ੍ਹਾਂ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਕਾਫੀ ਨੇੜਤਾ ਸੀ। ਉਨ੍ਹਾਂ ਦੇ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਤਰਫ਼ੋਂ ਚੋਣ ਲੜਨ ਦੀਆਂ ਚਰਚਾਵਾਂ ਵੀ ਬਹੁਤ ਜ਼ੋਰਾਂ ਤੇ ਸਨ ਤੇ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਵੀ ਉਨ੍ਹਾਂ ਨੇ ਕਿਸਾਨ ਯੂਨੀਅਨ ਰਾਜੇਵਾਲ ਦੀ ਤਰਫ਼ੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬੰਸ ਮਾਣਕੀ ਦੀ ਹਮਾਇਤ ਕੀਤੀ ਸੀ। ਖੇਤੀ ਮਸਲਿਆਂ ਦੇ ਮਾਹਿਰ, ਪੜ੍ਹੇ-ਲਿਖੇ ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਨਜ਼ਦੀਕੀ ਬਲਬੀਰ ਸਿੰਘ ਰਾਜੇਵਾਲ ਨੂੰ ਵੋਟ ਪਾਉਣ ‘ਚ ਕਾਫੀ ਫਾਇਦਾ ਮਿਲ ਸਕਦਾ ਹੈ।

ਦੱਸ ਦਈਏ ਕਿ ਕਿਸਾਨ ਅੰਦੋਲਨ ਜਿੱਤਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀਆਂ 42 ਕਿਸਾਨ ਜਥੇਬੰਦੀਆਂ ਵਿੱਚੋਂ 22 ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਨਾਮ ਦੀ ਨਵੀਂ ਪਾਰਟੀ ਦਾ ਗਠਨ ਕਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 117 ਸੀਟਾਂ ਤੋਂ ਉਮੀਦਵਾਰ ਉਤਾਰਨ ਦਾ ਐਲਾਨ ਕੀਤਾ ਹੈ। ਭਾਵੇਕਿ ਸੰਯੁਕਤ ਸਮਾਜ ਮੋਰਚਾ ਵੱਲੋਂ ਅਜੇ ਤੱਕ ਕਿਸੇ ਵੀ ਸੀਟ ਤੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਪਰ ਇਸ ਪਾਰਟੀ ਦੇ ਸੁਪਰੀਮੋ ਬਲਬੀਰ ਸਿੰਘ ਰਾਜੇਵਾਲ ਵੱਲੋਂ ਅੱਜ ਹਲਕਾ ਸਮਰਾਲਾ ਵਿੱਚ ਆਪਣੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਉਹ ਆਪਣੇ ਸਮਰਥਕਾਂ ਦੇ ਸਮੇਤ ਮਾਛੀਵਾੜਾ ਇਲਾਕੇ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਦਿਖਾਈ ਦਿੱਤੇ। ਰਾਜੇਵਾਲ ਨਾਲ ਅੱਜ ਹਲਕਾ ਸਮਰਾਲਾ ਦੀਆਂ ਸਰਗਰਮੀਆਂ ‘ਚ ਕਈ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਵੀ ਨਜ਼ਰ ਆਏ ਜੋ ਕਿ ਵਿਰੋਧੀ ਸਿਆਸੀ ਪਾਰਟੀਆਂ ਲਈ ਵੀ ਖ਼ਤਰੇ ਦੀ ਘੰਟੀ ਹੈ ਕਿਤੇ ਉਨ੍ਹਾਂ ਦਾ ਵੋਟ ਬੈਂਕ ਨਾ ਬਿਖ਼ਰ ਜਾਵੇ।