GTA News Media

Top Info Bar
22.1°C Toronto Loading date...
Punjab

ਬੱਸਾਂ ਤੋਂ ਕੈਪਟਨ ਅਮਰਿੰਦਰ ਦੇ ਪੋਸਟਰ ਤੇ ਫਲੈਕਸ ਹਟਾਉਣ ਦੇ ਆਦੇਸ਼ ਦਿੱਤੇ ਗਏ

ਬੱਸਾਂ ਤੋਂ ਕੈਪਟਨ ਅਮਰਿੰਦਰ ਦੇ ਪੋਸਟਰ ਤੇ ਫਲੈਕਸ ਹਟਾਉਣ ਦੇ ਆਦੇਸ਼ ਦਿੱਤੇ ਗਏ
Share this post via:

ਚੰਡੀਗੜ੍ਹ: ਮੁੱਖ ਮੰਤਰੀ ਦੀ ਕੁਰਸੀ ਤੋ ਉਤਰ ਦਿਆਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ ਹਟਣੇ ਵੀ ਸ਼ੁਰੂ ਹੋ ਗਏ ਹਨ।ਕਿਉਕਿ, ਕਾਂਗਰਸੀ ਲੀਡਰਾਂ ਨੇ ਕੈਪਟਨ ਦੀ ਥਾਂ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੱਧੂ ਦੇ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ।

ਦੱਸ ਦਈਏ ਕਿ ਸਰਕਾਰੀ ਬੱਸਾਂ ਤੋਂ ਵੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ। ਇਹ ਆਦੇਸ਼ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਜਾਰੀ ਕਰ ਦਿੱਤੇ ਹਨ।ਤੇ ਪੀਆਰਟੀਸੀ ਨੂੰ ਸਰਕਾਰੀ ਬੱਸਾਂ ਤੋਂ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਵੀ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ।